05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ’ਚ ਮਨਾਈ ਗਾਂਧੀ ਜੈਅੰਤੀ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ. ਏ.

Ad Position 21
No active advertisement
ਅਜੀਤ ਡੈਸਕ 05-10-2026
ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਵਿਖੇ ਮਹਾਤਮਾ ਗਾਂਧੀ ਦੀ ਜੈਅੰਤੀ ਵੱਡੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਈ ਗਈ। ਸਕੂਲ ਦੇ ਚੇਅਰਮੈਨ ਅਨਿਲ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਕੂਲ ਪ੍ਰਿੰਸੀਪਲ ਨਰੇਸ਼ ਸਪੜਾ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਪੂਰਾ ਜੀਵਨ ਸੱਚ ਤੇ ਅਹਿੰਸਾ ਦੀ ਜਿਊਂਦੀ-ਜਾਗਦੀ ਮਿਸਾਲ ਹੈ। ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਲਈ ਭਾਸ਼ਣ ਮੁਕਾਬਲੇ, ਦੇਸ਼-ਭਗਤੀ ਕਵਿਤਾ ਗਾਇਣ ਤੇ ਸਰਵ ਧਰਮ ਪ੍ਰਾਰਥਨਾ ਸਭਾ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਬੱਚਿਆਂ ਨੂੰ ਸਫ਼ਾਈ ਦਾ ਮਹੱਤਵ ਸਮਝਾਇਆ। ਸਕੂਲ ਚੇਅਰਮੈਨ ਅਨਿਲ ਜੈਨ ਨੇ ਵੀ ਸੰਦੇਸ਼ ਦਿੰਦਿਆਂ ਸਾਰਿਆਂ ਨੂੰ ਗਾਂਧੀ ਜੈਅੰਤੀ ਦੀਆਂ ਮੁਬਾਰਕਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਦੇ ਖੇਤਰ ’ਚ ਯੋਗਦਾਨ ਦੇਣ ਲਈ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਥ ਦੇ ਮਹਾਨ ਵਿਦਵਾਨ, ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਸੁਣਾਇਆ ਗੁਰੂ ਜੱਸ
Ad Position 24