ਮੇਰਾ ਪਰਿਵਾਰ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ
ਗੋਲੂ ਕਾ ਮੋੜ, 04 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਮੇਰਾ ਪਰਿਵਾਰ ਸੁਸਾਇਟੀ ਵਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਨ ਕੇ ਹਿਠਾੜ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਪ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ ਅਤੇ ਮੇਰਾ ਪਰਿਵਾਰ ਸੁਸਾਇਟੀ ਵਲੋਂ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਅਤੇ ਹੌਸਲਾ ਅਫ਼ਜ਼ਾਈ ਕੀਤੀ।
ਗੋਲੂ ਕਾ ਮੋੜ, 04 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਮੇਰਾ ਪਰਿਵਾਰ ਸੁਸਾਇਟੀ ਵਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਨ ਕੇ ਹਿਠਾੜ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਪ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ ਅਤੇ ਮੇਰਾ ਪਰਿਵਾਰ ਸੁਸਾਇਟੀ ਵਲੋਂ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਅਤੇ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪ੍ਰਧਾਨ ਸੰਦੀਪ ਕੁਮਾਰ ਕੰਬੋਜ ਨੇ ਕਿਹਾ ਕਿ ਖ਼ੂਨਦਾਨ ਇਕ ਮਹਾਨ ਸਮਾਜ ਸੇਵਾ ਹੈ। ਕਿਸੇ ਵਿਅਕਤੀ ਵਲੋਂ ਕੀਤਾ ਗਿਆ ਖ਼ੂਨਦਾਨ ਲੋੜ ਦੀ ਘੜੀ ਵਿਚ ਕਿਸੇ ਮਰੀਜ਼ ਲਈ ਜੀਵਨਦਾਇਕ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ.ਨਵਜੋਤ ਕੰਬੋਜ, ਡਾ.ਸਤਵਿੰਦਰ ਕੌਰ ਅਤੇ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋ ਸਕੱਤਰ ਮਨਦੀਪ ਖਿੰਡਾ, ਮੀਡੀਆ ਸਕੱਤਰ ਸਤਪਾਲ ਥਿੰਦ, ਰਵਿੰਦਰ ਸਿੰਘ, ਰਜਿੰਦਰ ਕੰਬੋਜ, ਰਜਨੀ ਕੰਬੋਜ, ਸੁਨੀਤਾ ਆਦਿ ਮੈਂਬਰ ਮੌਜੂਦ ਸਨ।