ਜਨ ਸੇਵਾ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਅਤੇ ਟੀ.ਬੀ. ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਫ਼ਾਜ਼ਿਲਕਾ, 4 ਅਕਤੂਬਰ(ਅਮਰਜੀਤ ਸ਼ਰਮਾ)- ਸਮਾਜ ਸੇਵੀ ਸੰਸਥਾਂ ਜਨ ਸੇਵਾ ਸੋਸਾਇਟੀ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਜਿਸ ਦੇ ਤਹਿਤ ਸੋਸਾਇਟੀ ਦੇ ਸਰਪ੍ਰਸਤ ਰਤਨ ਗਰੋਵਰ, ਪ੍ਰਧਾਨ ਰਮਨ ਸੇਤੀਆ, ਸਕੱਤਰ ਆਕਾਸ਼ ਡੋਡਾ ਅਤੇ ਪ੍ਰੋਜੈਕਟ ਇੰਚਾਰਜ ਪਵਨ ਬੱਬਰ ਤੇ ਰਮੇਸ਼ ਕੁਮਾਰ ਦੀ ਅਗਵਾਈ ਹੇਠ 19 ਲੋੜਵੰਦ ਪਰਿਵਾਰਾਂ ਨੂੰ ਅਕਤੂਬਰ ਮਹੀਨੇ ਦਾ ਰਾਸ਼ਨ ਵੰਡਿਆ ਗਿਆ।
ਫ਼ਾਜ਼ਿਲਕਾ, 4 ਅਕਤੂਬਰ(ਅਮਰਜੀਤ ਸ਼ਰਮਾ)- ਸਮਾਜ ਸੇਵੀ ਸੰਸਥਾਂ ਜਨ ਸੇਵਾ ਸੋਸਾਇਟੀ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਜਿਸ ਦੇ ਤਹਿਤ ਸੋਸਾਇਟੀ ਦੇ ਸਰਪ੍ਰਸਤ ਰਤਨ ਗਰੋਵਰ, ਪ੍ਰਧਾਨ ਰਮਨ ਸੇਤੀਆ, ਸਕੱਤਰ ਆਕਾਸ਼ ਡੋਡਾ ਅਤੇ ਪ੍ਰੋਜੈਕਟ ਇੰਚਾਰਜ ਪਵਨ ਬੱਬਰ ਤੇ ਰਮੇਸ਼ ਕੁਮਾਰ ਦੀ ਅਗਵਾਈ ਹੇਠ 19 ਲੋੜਵੰਦ ਪਰਿਵਾਰਾਂ ਨੂੰ ਅਕਤੂਬਰ ਮਹੀਨੇ ਦਾ ਰਾਸ਼ਨ ਵੰਡਿਆ ਗਿਆ। ਇਸ ਦੇ ਨਾਲ ਹੀ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਨੀਲੂ ਚੁਘ ਦੀ ਅਗਵਾਈ ਹੇਠ 10 ਟੀ.ਬੀ. ਮਰੀਜ਼ਾਂ ਨੂੰ ਪ੍ਰੋਟੀਨਯੁਕਤ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਪ੍ਰਧਾਨ ਰਮਨ ਸੇਤੀਆ ਨੇ ਦੱਸਿਆ ਕਿ ਇਹ ਮੁਹਿੰਗ ਸੋਸਾਇਟੀ ਵੱਲੋਂ ਦਸੰਬਰ 2021 ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟੀ.ਬੀ. ਮਰੀਜ਼ਾਂ ਲਈ ਚਲਾਏ ਜਾ ਰਹੇ ਸੱਤਵੇਂ ਪੜਾਅ ਤਹਿਤ ਤੀਜੇ ਮਹੀਨੇ 10 ਮਰੀਜ਼ਾਂ ਨੂੰ ਪ੍ਰੋਟੀਨਯੁਕਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਵਿਚ ਸੋਸਾਇਟੀ ਮੈਂਬਰਾਂ ਦੇ ਨਾਲ ਅਜੇ ਢੀਂਗੜਾ, ਜਗਦੀਸ਼ ਕਟਾਰੀਆ, ਅਰੁਣ ਕਠਪਾਲ, ਜਗਦੀਸ਼ ਸ਼ਰਮਾ ਅਤੇ ਆਸ਼ਾ ਸੈਣੀ ਪਠਾਨਕੋਟ ਦਾ ਸਹਿਯੋਗ ਰਿਹਾ। ਇਸ ਮੌਕੇ ਸੋਸਾਇਟੀ ਮੈਂਬਰ ਆਸ਼ੂ ਗੁੰਬਰ ਦਾ ਜਨਮਦਿਨ ਵੀ ਮਨਾਇਆ ਗਿਆ। ਆਸ਼ੂ ਗੁੰਬਰ ਨੇ ਸਾਰੇ ਮੈਂਬਰਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਪ੍ਰਦੀਪ ਗੁਪਤਾ, ਸੁਨੀਲ ਸੇਠੀ, ਆਸ਼ੂ ਗੁੰਬਰ ਅਤੇ ਰਿਤੂ ਬੱਬਰ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਮੌਜੂਦ ਸਨ।