04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐਸ.ਪੀ ਤਜਿੰਦਰ ਪਾਲ ਸਿੰਘ

ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀ. ਜੀ.

Ad Position 21
No active advertisement
ਅਜੀਤ ਡੈਸਕ 05-10-2026
ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀ.ਜੀ.ਪੀ ਪੰਜਾਬ ਅਤੇ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ ਅਤੇ ਐਸ.ਐਸ.ਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰੂਹਰਸਹਾਏ ਅਤੇ ਥਾਣਾ ਲੱਖੋਂ ਕੇ ਬਹਿਰਾਮ ਪੁਲਿਸ ਵਲੋਂ ਸਰਹੱਦੀ ਇਲਾਕਿਆਂ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਬਸਤੀਆਂ ਵਿਚ ਅਪਰੇਸ਼ਨ ਕਾਸੋ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਥਾਵਾਂ ਅਤੇ ਘਰਾਂ ਦੀ ਵੀ ਤਲਾਸ਼ੀ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਡਿਵੀਜ਼ਨ ਗੁਰੂਹਰਸਹਾਏ ਦੇ ਡੀ.ਐਸ.ਪੀ ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਪਰੇਸ਼ਨ ਕਾਸੋ ਤਹਿਤ ਸਰਹੱਦੀ ਖੇਤਰ ਨਾਲ ਲੱਗਦੇ ਵੱਖ-ਵੱਖ ਪਿੰਡਾਂ, ਜਿਨ੍ਹਾਂ ਵਿਚ ਗਜਨੀਵਾਲਾ, ਗੱਟੀ ਮਤੜ, ਝਾਵਲਾ, ਗੁਰੂ ਕਰਮ ਸਿੰਘ ਬਸਤੀ ਆਦਿ ਸ਼ਾਮਲ ਹਨ, ਵਿਚ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਗੁਰੂਹਰਸਹਾਏ ਹਲਕੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਪੁਲਿਸ ਵਲੋਂ ਲਗਾਤਾਰ ਅਜਿਹੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀ.ਐਸ.ਪੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਬ-ਇੰਸਪੈਕਟਰ ਬਲਦੀਪ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਵੱਖ-ਵੱਖ ਪਿੰਡਾਂ ਵਿਚ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਵੀ ਜਾਂਚ ਕੀਤੀ ਗਈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀ ਨਸ਼ਾ ਤਸਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਜਾਂ ਨਸ਼ਿਆਂ ਦੇ ਕਾਰੋਬਾਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਡੀ.ਐਸ.ਪੀ ਤਜਿੰਦਰ ਪਾਲ ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਸਰਕਾਰੀ ਵਿਭਾਗ ਦਾ ਕਰਮਚਾਰੀ ਜਾਂ ਅਧਿਕਾਰੀ ਨਸ਼ਾ ਤਸਕਰੀ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਪੁਲਿਸ ਨਾਲ ਸੰਪਰਕ ਕਰਨ। ਪੁਲਿਸ ਵਲੋਂ ਉਨ੍ਹਾਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਆਮ ਜੀਵਨ ਵਿਚ ਲਿਆਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਡੀ.ਐਸ.ਪੀ ਦੇ ਰੀਡਰ ਵਿਜੇ ਕੁਮਾਰ, ਕਰਨੈਲ ਸਿੰਘ ਆਦੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ ਕਰਕੇ ਦੋਸ਼ੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ‘ਭਾਰਤ ਕੋ ਜਾਨੋ’ ਮੁਕਾਬਲੇ ਤਹਿਤ ਵਿਦਿਆਰਥੀਆਂ ਦਾ ਪੇਪਰ
Ad Position 24