04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ’ਚ ਮੌਜਮ ਟੀਮ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਸਥਾਨਕ ਵਾਰਡ ਨੰਬਰ 25 ’ਚ ਦੋ ਦਿਨਾਂ ਟੂਰਨਾਮੈਂਟ ਕਰਵਾਇਆ ਗਿਆ। ਇਸ ਖੇਡ ਮੁਕਾਬਲੇ ਦੇ ਫਾਈਨਲ ਮੈਚ ਵਿਚ ਮੌਜਮ ਅਤੇ ਬਾਧਾ ਦੀਆਂ ਟੀਮਾਂ ਵਿਚਾਲੇ ਫਸਵਾਂ ਮੁਕਾਬਲਾ ਦੇਖਣ ਨੂੰ ਮਿਲਿਆ ।

Ad Position 21
No active advertisement
ਅਜੀਤ ਡੈਸਕ 05-10-2026
ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਸਥਾਨਕ ਵਾਰਡ ਨੰਬਰ 25 ’ਚ ਦੋ ਦਿਨਾਂ ਟੂਰਨਾਮੈਂਟ ਕਰਵਾਇਆ ਗਿਆ। ਇਸ ਖੇਡ ਮੁਕਾਬਲੇ ਦੇ ਫਾਈਨਲ ਮੈਚ ਵਿਚ ਮੌਜਮ ਅਤੇ ਬਾਧਾ ਦੀਆਂ ਟੀਮਾਂ ਵਿਚਾਲੇ ਫਸਵਾਂ ਮੁਕਾਬਲਾ ਦੇਖਣ ਨੂੰ ਮਿਲਿਆ । ਰੋਮਾਂਚਕ ਮੁਕਾਬਲੇ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੌਜਮ ਦੀ ਟੀਮ ਨੇ ਜਿੱਤ ਦਰਜ ਕਰਕੇ ਜੇਤੂ ਖਿਤਾਬ ਆਪਣੇ ਨਾਮ ਕੀਤਾ। ਜਦਕਿ ਬਾਧਾ ਦੀ ਟੀਮ ਉਪਜੇਤੂ ਰਹੀ। ਇਸ ਮੌਕੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਵਲੋਂ ਜੇਤੂ ਟੀਮ ਮੌਜਮ ਨੂੰ 21 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਅਤੇ ਟਰਾਫੀ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਪ ਜੇਤੂ ਟੀਮ ਨੂੰ ਵੀ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਟੂਰਨਾਮੈਂਟ ਦੇ ਸਮਾਪਤੀ ਮੌਕੇ ਪਹੁੰਚੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਅਤੇ ਹੋਰ ਮੁੱਖ ਮਹਿਮਾਨਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਇਕ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਸੁੱਖਾ ਚੇਅਰਮੈਨ, ਹਰਜੀਤ ਸਰਪੰਚ, ਸੋਨੂ ਸਰਪੰਚ, ਬਲਜਿੰਦਰ ਸਰਪੰਚ, ਦੇਸ ਰਾਜ, ਡਾ. ਜਗਿੰਦਰ, ਬਚਨ ਸਿੰਘ ਅਤੇ ਛਿੰਦਾ ਸਰਪੰਚ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਪ੍ਰੋਗਰਾਮ ਲਈ ਫ਼ਿਰੋਜ਼ਪੁਰ ਤੋਂ ਕਾਫ਼ਲਾ ਰਵਾਨਾ ਅਗਲੀ ਖ਼ਬਰ ਸ੍ਰੀ ਸਾਲਾਸਰ ਧਾਮ ਲਈ ਪੈਦਲ ਯਾਤਰਾ 10 ਨੂੰ ਰਵਾਨਾ ਹੋਵੇਗੀ
Ad Position 24