ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 10 ਨੂੰ
ਫ਼ਿਰੋਜ਼ਪੁਰ, 5 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮਹਾਰਾਜਾ ਅਗਰਸੈਨ ਜਯੰਤੀ ਮੌਕੇ ਅਖਿਲ ਭਾਰਤੀ ਅਗਰਵਾਲ ਸੰਮੇਲਨ ਵਲੋਂ 10 ਅਕਤੂਬਰ ਨੂੰ ਸ੍ਰੀ ਰਾਮ ਬਾਗ ਬਿਰਧ ਸੇਵਾ ਆਸ਼ਰਮ, ਫ਼ਿਰੋਜ਼ਪੁਰ ਛਾਉਣੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।
ਫ਼ਿਰੋਜ਼ਪੁਰ, 5 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮਹਾਰਾਜਾ ਅਗਰਸੈਨ ਜਯੰਤੀ ਮੌਕੇ ਅਖਿਲ ਭਾਰਤੀ ਅਗਰਵਾਲ ਸੰਮੇਲਨ ਵਲੋਂ 10 ਅਕਤੂਬਰ ਨੂੰ ਸ੍ਰੀ ਰਾਮ ਬਾਗ ਬਿਰਧ ਸੇਵਾ ਆਸ਼ਰਮ, ਫ਼ਿਰੋਜ਼ਪੁਰ ਛਾਉਣੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਪੰਜਾਬ ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਹਰੀਸ਼ ਗੋਇਲ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਤੇ ਜਿਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਲੋੜ ਅਨੁਸਾਰ ਆਪ੍ਰੇਸ਼ਨ ਕਰਵਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਕੈਂਪ ਵਿਚ ਅੱਖਾਂ ਦੇ ਮਾਹਿਰ ਡਾ.ਆਕ੍ਰਿਤੀ ਸਿੰਗਲਾ ਤੇ ਡਾ.ਵਿਕਾਸ ਸ਼ੁਕਲਾ ਮਰੀਜ਼ਾਂ ਦੀ ਜਾਂਚ ਕਰਨਗੇ ਤੇ ਉਨ੍ਹਾਂ ਨੂੰ ਅਗਲੇ ਇਲਾਜ ਸਬੰਧੀ ਲੋੜੀਂਦੀ ਜਾਣਕਾਰੀ ਤੇ ਮਾਰਗਦਰਸ਼ਨ ਦੇਣਗੇ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਰਜਿਸਟਰੇਸ਼ਨ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ ਜਦਕਿ ਅੱਖਾਂ ਦੀ ਜਾਂਚ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਲਈ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣਾ ਜ਼ਰੂਰੀ ਹੈ।