ਫਿਰੋਜ਼ਪੁਰ ’ਚ ਭਾਜਪਾ ਨੂੰ ‘ਨਵੇਂ ਚਿਹਰੇ’ ਦੀ ਭਾਲ, ਅਭਿਸ਼ੇਕ ਧਵਨ ਦੀ ਵਧਦੀ ਸਰਗਰਮੀ ਨੇ ਛੇੜੀ ਸਿਆਸੀ ਚਰਚਾ
ਫਿਰੋਜ਼ਪੁਰ, 5 ਅਕਤੂਬਰ (ਸੁਖਵਿੰਦਰ ਸਿੰਘ) – ਕਦੇ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਨੂੰ ਭਾਜਪਾ ਦਾ ਮਜ਼ਬੂਤ ਆਧਾਰ ਮੰਨਿਆ ਜਾਂਦਾ ਸੀ ਪਰ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਦੇ ਨਤੀਜੇ ਪਾਰਟੀ ਲਈ ਚੁਣੌਤੀ ਵਾਲੀ ਤਸਵੀਰ ਪੇਸ਼ ਕਰਦੇ ਹਨ। ਸਾਲ 2012 ਅਤੇ 2017 ਦੀਆਂ ਚੋਣਾਂ ’ਚ ਭਾਜਪਾ ਉਮੀਦਵਾਰ ਸੁਖਪਾਲ ਸਿੰਘ ਦੂਜੇ ਸਥਾਨ ’ਤੇ ਰਹੇ ਜਦਕਿ 2022 ਦੀ ਚੋਣ ’ਚ ਪਾਰਟੀ ਵਲੋਂ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੈਦਾਨ ’ਚ ਉਤਾਰਿਆ ਗਿਆ, ਜੋ 24,635 ਵੋਟਾਂ ਹਾਸਲ ਕਰਕੇ ਤੀਜੇ ਸਥਾਨ ’ਤੇ ਰਹੇ।
ਭ
ਭਾਜਪਾ ਆਗੂ ਅਭਿਸ਼ੇਕ ਧਵਨ
06-10-2026
ਫਿਰੋਜ਼ਪੁਰ, 5 ਅਕਤੂਬਰ (ਸੁਖਵਿੰਦਰ ਸਿੰਘ) – ਕਦੇ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਨੂੰ ਭਾਜਪਾ ਦਾ ਮਜ਼ਬੂਤ ਆਧਾਰ ਮੰਨਿਆ ਜਾਂਦਾ ਸੀ ਪਰ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਦੇ ਨਤੀਜੇ ਪਾਰਟੀ ਲਈ ਚੁਣੌਤੀ ਵਾਲੀ ਤਸਵੀਰ ਪੇਸ਼ ਕਰਦੇ ਹਨ। ਸਾਲ 2012 ਅਤੇ 2017 ਦੀਆਂ ਚੋਣਾਂ ’ਚ ਭਾਜਪਾ ਉਮੀਦਵਾਰ ਸੁਖਪਾਲ ਸਿੰਘ ਦੂਜੇ ਸਥਾਨ ’ਤੇ ਰਹੇ ਜਦਕਿ 2022 ਦੀ ਚੋਣ ’ਚ ਪਾਰਟੀ ਵਲੋਂ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੈਦਾਨ ’ਚ ਉਤਾਰਿਆ ਗਿਆ, ਜੋ 24,635 ਵੋਟਾਂ ਹਾਸਲ ਕਰਕੇ ਤੀਜੇ ਸਥਾਨ ’ਤੇ ਰਹੇ। ਇਸ ਚੋਣ ’ਚ ਆਮ ਆਦਮੀ ਪਾਰਟੀ ਦੇ ਰਣਬੀਰ ਸਿੰਘ ਭੁੱਲਰ ਨੇ ਜਿੱਤ ਦਰਜ ਕੀਤੀ। ਇਸ ਸਿਆਸੀ ਪਿਛੋਕੜ ਦਰਮਿਆਨ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਨਵੇਂ ਸਥਾਨਕ ਚਿਹਰੇ ਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੀ ਕਵਾਇਦ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਇਨ੍ਹਾਂ ਦਿਨੀਂ ਭਾਜਪਾ ਦੇ ਨੌਜਵਾਨ ਆਗੂ ਅਭਿਸ਼ੇਕ ਧਵਨ ਦੀ ਸਮਾਜਿਕ ਤੇ ਧਾਰਮਿਕ ਸਮਾਗਮਾਂ ’ਚ ਵਧ ਰਹੀ ਸਰਗਰਮੀ ਵੀ ਸਿਆਸੀ ਹਲਕਿਆਂ ’ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਭਾਰਤੀ ਜਨਤਾ ਯੁਵਾ ਮੋਰਚਾ ’ਚ ਲੰਮਾ ਸਮਾਂ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾਅ ਚੁੱਕੇ ਅਭਿਸ਼ੇਕ ਧਵਨ ਇਨ੍ਹੀਂ ਦਿਨੀਂ ਸਮਾਜਿਕ ਸੰਸਥਾਵਾਂ ਤੇ ਵੱਖ-ਵੱਖ ਭਾਈਚਾਰਿਆਂ ਨਾਲ ਸੰਪਰਕ ਵਧਾਉਣ ’ਚ ਸਰਗਰਮ ਨਜ਼ਰ ਆ ਰਹੇ ਹਨ। ਹਾਲ ਹੀ ’ਚ ਉਨ੍ਹਾਂ ਦੀ ਅਗਵਾਈ ਹੇਠ ਔਰਤਾਂ ਲਈ ਤੀਆਂ ਦਾ ਮੇਲਾ ਕਰਵਾਇਆ ਗਿਆ ਜਿਸ ’ਚ 800 ਤੋਂ ਵੱਧ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਬਾਅਦ ਅਗਰਸੈਨ ਗੌਰਵ ਸੰਧਿਆ ਕਰਵਾ ਕੇ ਅਗਰਵਾਲ ਸਮਾਜ ਨੂੰ ਵੀ ਇਕ ਮੰਚ ’ਤੇ ਇਕੱਠਾ ਕਰਨ ਦਾ ਯਤਨ ਕੀਤਾ ਗਿਆ। ਸਮਾਗਮ ’ਚ ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਆਨਲਾਈਨ ਮਾਧਿਅਮ ਰਾਹੀਂ ਸਮਾਗਮ ਨਾਲ ਜੁੜੇ। ਸਿਆਸੀ ਮਾਹਿਰਾਂ ਦੀ ਨਜ਼ਰ ’ਚ ਇਨ੍ਹਾਂ ਸਮਾਗਮਾਂ ਨੂੰ ਸਿਰਫ਼ ਸਮਾਜਿਕ ਪ੍ਰੋਗਰਾਮਾਂ ਵਜੋਂ ਦੇਖਣ ਦੀ ਬਜਾਏ ਭਾਜਪਾ ਦੀ ਸਥਾਨਕ ਸਿਆਸਤ ’ਚ ਸਰਗਰਮੀ ਵਧਾਉਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ ਅਭਿਸ਼ੇਕ ਧਵਨ ਖੁਦ ਇਨ੍ਹਾਂ ਸਮਾਗਮਾਂ ਨੂੰ ਸਮਾਜਿਕ ਏਕਤਾ ਤੇ ਜਨਸੇਵਾ ਨਾਲ ਜੋੜ ਕੇ ਦੇਖਦੇ ਹਨ। ਧਵਨ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਸਮਾਜਿਕ ਸਮਾਗਮ ਭਵਿੱਖ ’ਚ ਵੀ ਲਗਾਤਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀ ਜੀਵਨ ਤੋਂ ਹੀ ਭਾਜਪਾ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਫਿਰੋਜ਼ਪੁਰ ’ਚ ਮਜ਼ਬੂਤ ਸਥਿਤੀ ’ਚ ਲਿਆਉਣ ਲਈ ਉਹ ਪੂਰੀ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਉਨ੍ਹਾਂ ਦੀ ਜਨਮਭੂਮੀ ਹੈ ਤੇ ਇਸ ਨੂੰ ਆਪਣੀ ਕਰਮਭੂਮੀ ਬਣਾ ਕੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਟੀਚਾ ਹੈ।