ਮੱਖੂ ਵਿਖੇ ਬਾਬਾ ਬਾਠਾਂ ਵਾਲਾ ਸੜਕ ਦੇ ਨਵੀਨੀਕਰਨ ਦਾ ਗੁਰਪ੍ਰੀਤ ਸਿੰਘ ਸੇਖੋਂ ਅਤੇ ਫਰਮਾਨ ਸਿੰਘ ਸੰਧੂ ਨੇ ਕਰਵਾਇਆ ਕੰਮ ਸ਼ੁਰੂ
ਮੱਖੂ, 5 ਅਕਤੂਬਰ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ)- ਨਗਰ ਪੰਚਾਇਤ ਮੱਖੂ ਅਧੀਨ ਪੈਂਦੀ ਗੁਰਦੁਆਰਾ ਬਾਬਾ ਬਾਠਾਂ ਵਾਲਾ ਦੀ ਬੈਕ ਸਾਈਡ ਤੋਂ ਲੰਘਦੀ ਸੜਕ ਦੇ ਨਵੀਨੀਕਰਨ ਦਾ ਕੰਮ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਵਲੋਂ ਆਪਣੇ ਕਰ-ਕਮਲਾਂ ਨਾਲ ਸ਼ੁਰੂ ਕਰਵਾਇਆ ਗਿਆ। ਇਹ ਸੜਕ ਪਿਛਲੇ ਕਾਫ਼ੀ ਸਮੇਂ ਤੋਂ ਖਸਤਾ ਹਾਲਤ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਸੀ ਤੇ ਇਲਾਕਾ ਵਾਸੀਆਂ ਵਲੋਂ ਇਸ ਨੂੰ ਨਵੀਂ ਬਣਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ।
ਮੱਖੂ, 5 ਅਕਤੂਬਰ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ)- ਨਗਰ ਪੰਚਾਇਤ ਮੱਖੂ ਅਧੀਨ ਪੈਂਦੀ ਗੁਰਦੁਆਰਾ ਬਾਬਾ ਬਾਠਾਂ ਵਾਲਾ ਦੀ ਬੈਕ ਸਾਈਡ ਤੋਂ ਲੰਘਦੀ ਸੜਕ ਦੇ ਨਵੀਨੀਕਰਨ ਦਾ ਕੰਮ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਵਲੋਂ ਆਪਣੇ ਕਰ-ਕਮਲਾਂ ਨਾਲ ਸ਼ੁਰੂ ਕਰਵਾਇਆ ਗਿਆ। ਇਹ ਸੜਕ ਪਿਛਲੇ ਕਾਫ਼ੀ ਸਮੇਂ ਤੋਂ ਖਸਤਾ ਹਾਲਤ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਸੀ ਤੇ ਇਲਾਕਾ ਵਾਸੀਆਂ ਵਲੋਂ ਇਸ ਨੂੰ ਨਵੀਂ ਬਣਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਸ਼ਹਿਰ ਵਿਚੋਂ ਲੰਘਦੀ ਇਸ ਮਹੱਤਵਪੂਰਨ ਸੜਕ ਦੀ ਹਾਲਤ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਸੇਖੋਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਹੋਣ ਦਿੱਤੀ ਜਾਵੇਗੀ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੱਖੂ ਸ਼ਹਿਰ ਵਿਚ ਜਿਹੜੇ ਵੀ ਵਿਕਾਸ ਕਾਰਜ ਅਧੂਰੇ ਪਏ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸੇਮ ਨਾਲੇ ਦੀ ਸਫ਼ਾਈ, ਹੋਰ ਸੜਕਾਂ ਦੀ ਮੁਰੰਮਤ ਅਤੇ ਸਟੇਡੀਅਮ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਵੀ ਜਲਦ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ, ਨਗਰ ਪੰਚਾਇਤ ਮੱਖੂ ਦੇ ਸਾਬਕਾ ਪ੍ਰਧਾਨ ਵਰਿੰਦਰ ਠੁਕਰਾਲ, ਕੌਂਸਲਰ ਮਨਜਿੰਦਰ ਸਿੰਘ ਮਿੰਟੂ, ਮਣੀ ਗਿੱਲ ਚੱਕੀਆਂ ਆਦਿ ਹਾਜ਼ਰ ਸਨ।