ਪਿੰਡ ਮਾਛੀ ਕੇ ਤੋਂ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਹੋਏ ਸ਼ਾਮਿਲ
ਮੱਲਾਂਵਾਲਾ, 5 ਅਕਤੂਬਰ (ਗੁਰਦੇਵ ਸਿੰਘ, ਬਲਬੀਰ ਸਿੰਘ ਜੋਸਨ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਜ਼ੀਰਾ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪਿੰਡ ਮਾਛੀ ਕੇ ਵਿਖੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਆਗੂਆਂ ਵਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ।
ਮੱਲਾਂਵਾਲਾ, 5 ਅਕਤੂਬਰ (ਗੁਰਦੇਵ ਸਿੰਘ, ਬਲਬੀਰ ਸਿੰਘ ਜੋਸਨ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਜ਼ੀਰਾ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪਿੰਡ ਮਾਛੀ ਕੇ ਵਿਖੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਆਗੂਆਂ ਵਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਤੋਂ ਨਿਰਾਸ਼ ਤੇ ਚਿੰਤਤ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ ਤੇ ਸੂਬੇ ਦੇ ਲੋਕ ਬਦਲਾਅ ਦੀ ਉਮੀਦ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਤੋਂ ਵੱਡੀਆਂ ਉਮੀਦਾਂ ਹਨ ਤੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਸੰਧੂ ਨੇ ਕਿਹਾ ਕਿ ਪਾਰਟੀ ਦਾ ਉਦੇਸ਼ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਤੇ ਹੱਕਾਂ ਨਾਲ ਸਬੰਧਿਤ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਾਬਲ ਸਿੰਘ ਬੂਟੇ ਵਾਲਾ ਸਰਕਲ ਪ੍ਰਧਾਨ ਮੱਲਾਂਵਾਲਾ, ਸਰਦੂਲ ਸਿੰਘ ਮਾਛੀ ਕੇ, ਗੁਰਵਿੰਦਰ ਸਿੰਘ ਮਾਛੀ ਕੇ, ਹੀਰਾ ਸਿੰਘ ਮਾਛੀ ਕੇ, ਲਛਮਣ ਸਿੰਘ, ਜਗਤਾਰ ਸਿੰਘ, ਬੱਬੂ, ਬਲਕਾਰ ਸਿੰਘ, ਮੇਜਰ ਸਿੰਘ ਜ਼ਿਲ੍ਹਾ ਆਗੂ, ਅਨੋਖ ਸਿੰਘ ਰੋਡੇਵਾਲਾ, ਹਰਜਿੰਦਰ ਸਿੰਘ ਮੱਲਾਂਵਾਲਾ, ਜਸਬੀਰ ਸਿੰਘ ਸਸਤੇਵਾਲਾ, ਦਲਜੀਤ ਸਿੰਘ ਸੰਧੂ, ਬਾਬਾ ਜਸਵੀਰ ਸਿੰਘ, ਗੁਰਸਿਮਰਤ ਸਿੰਘ, ਗੁਰਸ਼ਾਨ ਸਿੰਘ ਮੱਲਾਂਵਾਲਾ, ਗੁਰਪ੍ਰੀਤ ਸਿੰਘ ਲਾਟੀਆ ਆਦਿ ਹਾਜ਼ਰ ਸਨ।