05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜੀ.ਆਰ.ਪੀ. ਫਿਰੋਜ਼ਪੁਰ ਪੁਲਿਸ ਨੇ ਲੰਮੇ ਸਮੇਂ ਤੋਂ ਫਰਾਰ ਭਗੌੜਾ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ, 5 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਪੁਲਿਸ ਅਤੇ ਜੀ. ਆਰ.

Ad Position 21
No active advertisement
ਅਜੀਤ ਡੈਸਕ 06-10-2026
ਫਿਰੋਜ਼ਪੁਰ, 5 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਪੁਲਿਸ ਅਤੇ ਜੀ.ਆਰ.ਪੀ. ਪੁਲਿਸ ਵਲੋਂ ਅਦਾਲਤਾਂ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਸਫਲਤਾ ਹਾਸਲ ਹੋਈ ਹੈ। ਜੀ.ਆਰ.ਪੀ. ਥਾਣਾ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਲੰਮੇ ਸਮੇਂ ਤੋਂ ਫਰਾਰ ਚੱਲ ਰਹੇ ਇਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਜੀ.ਆਰ.ਪੀ. ਫਿਰੋਜ਼ਪੁਰ ਨੇ ਦੱਸਿਆ ਕਿ ਦੋਸ਼ੀ ਗੁਰਜੀਤ ਸਿੰਘ ਪੁੱਤਰ ਚਿਮਨ ਸਿੰਘ ਵਾਸੀ ਪਿੰਡ ਮੱਤੜ ਹਿਠਾੜ, ਜ਼ਿਲ੍ਹਾ ਫਿਰੋਜ਼ਪੁਰ ਵਿਰੁੱਧ ਥਾਣਾ ਜੀ.ਆਰ.ਪੀ. ਵਿਖੇ ਮੁਕੱਦਮਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਦੋਸ਼ੀ ਲਗਾਤਾਰ ਅਦਾਲਤੀ ਕਾਰਵਾਈ ਤੋਂ ਭੱਜ ਰਿਹਾ ਸੀ, ਜਿਸ ਦੇ ਚੱਲਦਿਆਂ ਅਦਾਲਤ ਫਿਰੋਜ਼ਪੁਰ ਵਲੋਂ ਉਸ ਨੂੰ ਮਿਤੀ 1 ਦਸੰਬਰ 2025 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਅਦਾਲਤ ਵਲੋਂ ਭਗੌੜਾ ਐਲਾਨੇ ਜਾਣ ਤੋਂ ਬਾਅਦ ਪੁਲਿਸ ਵਲੋਂ ਦੋਸ਼ੀ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਿਤੀ 5 ਅਕਤੂਬਰ 2026 ਨੂੰ ਅਸਾਲਟ ਪੋਸਟ ਗੁਰੂਹਰਸਹਾਏ ਦੇ ਐੱਲ/ਆਰ ਏ.ਐੱਸ.ਆਈ. ਜਨਕ ਰਾਜ ਨੇ ਆਪਣੇ ਸਾਥੀ ਪੁਲਿਸ ਕਰਮਚਾਰੀਆਂ ਨਾਲ ਮਿਲ ਕੇ ਇਕ ਜਾਲ ਵਿਛਾਇਆ ਅਤੇ ਭਗੌੜੇ ਦੋਸ਼ੀ ਗੁਰਜੀਤ ਸਿੰਘ ਨੂੰ ਦਬੋਚ ਲਿਆ। ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਪੁਲਿਸ ਟੀਮ ਵਲੋਂ ਦੋਸ਼ੀ ਨੂੰ ਫਿਰੋਜ਼ਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਦੋਸ਼ੀ ਪੀ.ਓ. ਦਾ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ ਮਨਜ਼ੂਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਦਕੀ ਤੋਂ ਅਕਾਲੀ ਦਲ ਬਾਦਲ ਦੀ ਡੋਰ-ਟੂ-ਡੋਰ ਮੁਹਿੰਮ 6 ਨੂੰ ਹੋਵੇਗੀ ਸ਼ੁਰੂ- ਜਿੰਦੂ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ - ਡੀ.ਸੀ.
Ad Position 24