05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਫੂਡ ਇੰਸਪੈਕਟਰ ਖੋਸਲਾ ਦੀ ਬਦਲੀ ਰੱਦ ਕਰਵਾਉਣ ਲਈ ਪੈਰਾ ਮੈਡੀਕਲ ਯੂਨੀਅਨ ਵਲੋਂ ਸੰਘਰਸ਼ ਦੀ ਚਿਤਾਵਨੀ

ਫ਼ਿਰੋਜ਼ਪੁਰ, 5 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਿਹਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਫੂਡ ਇੰਸਪੈਕਟਰ ਅਭਿਨਵ ਖੋਸਲਾ ਦੀ ਬਦਲੀ ਦੇ ਮਾਮਲੇ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-10-2026
ਫ਼ਿਰੋਜ਼ਪੁਰ, 5 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਿਹਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਫੂਡ ਇੰਸਪੈਕਟਰ ਅਭਿਨਵ ਖੋਸਲਾ ਦੀ ਬਦਲੀ ਦੇ ਮਾਮਲੇ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ। ਯੂਨੀਅਨ ਦੇ ਸੂਬਾ ਆਗੂ ਨਰਿੰਦਰ ਸ਼ਰਮਾ ਨੇ ਕਿਹਾ ਕਿ ਫੂਡ ਇੰਸਪੈਕਟਰ ਅਭਿਨਵ ਖੋਸਲਾ ਵਲੋਂ ਫੂਡ ਸੇਫ਼ਟੀ ਨਾਲ ਸਬੰਧਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰਦਿਆਂ ਲੋਕਾਂ ਨੂੰ ਮਿਲਾਵਟੀ ਅਤੇ ਗੈਰ-ਮਿਆਰੀ ਖਾਧ ਪਦਾਰਥਾਂ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਵਲੋਂ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲਿਆਂ ਵਿਚ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ ਤਾਂ ਉਸ ਨੂੰ ਹੌਸਲਾ ਦੇਣ ਦੀ ਬਜਾਏ ਬਦਲੀ ਕਰਨਾ ਚਿੰਤਾਜਨਕ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫੂਡ ਇੰਸਪੈਕਟਰ ਅਭਿਨਵ ਖੋਸਲਾ ਦੀ ਬਦਲੀ ਤੁਰੰਤ ਰੱਦ ਕਰਕੇ ਉਨ੍ਹਾਂ ਨੂੰ ਮੁੜ ਫ਼ਿਰੋਜ਼ਪੁਰ ਵਿਖੇ ਡਿਊਟੀ ’ਤੇ ਤਾਇਨਾਤ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਕ-ਦੋ ਦਿਨਾਂ ਦੇ ਅੰਦਰ ਸਰਕਾਰ ਵਲੋਂ ਇਸ ਮਾਮਲੇ ’ਤੇ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਜਥੇਬੰਦੀਆਂ ਵਲੋਂ ਉਲੀਕੇ ਜਾਣ ਵਾਲੇ ਸੰਘਰਸ਼ ਵਿਚ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੂਰਨ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਹਸਪਤਾਲਾਂ ਦਾ ਕੰਮ ਬੰਦ ਕਰਕੇ ਵੀ ਸੰਘਰਸ਼ ਨੂੰ ਸਮਰਥਨ ਦਿੱਤਾ ਜਾਵੇਗਾ। ਇਸ ਮੌਕੇ ਪੈਰਾ ਮੈਡੀਕਲ ਆਗੂ ਨਰਿੰਦਰ ਸਿੰਘ, ਪ੍ਰੀਤ ਮੁਖੀਜਾ, ਰਾਮ ਪ੍ਰਸਾਦ, ਮਨਿੰਦਰਜੀਤ ਸਿੰਘ, ਕਰਮਜੀਤ ਸਿੰਘ, ਰਾਜਵੀਰ ਸਿੰਘ, ਗੁਰਮੇਲ ਸਿੰਘ, ਰਮੇਸ਼ ਕੁਮਾਰ, ਕੌਰਜੀਤ ਸਿੰਘ, ਰਮਨਦੀਪ ਸਿੰਘ, ਪਰਵੀਰ ਸਿੰਘ, ਸਤਨਾਮ ਸਿੰਘ, ਫਾਰਮਾਸਿਸਟ ਗੁਰਜੀਤ ਸਿੰਘ, ਵਰਿੰਦਰ ਸਿੰਘ, ਐੱਨ.ਆਰ.ਐੱਚ.ਐੱਮ. ਆਗੂ ਬਗੀਚ ਸਿੰਘ, ਅਜੀਤ ਗਿੱਲ, ਨਛੱਤਰ ਸਿੰਘ, ਜਿੰਦਰ ਸ਼ਰਮਾ, ਸੰਦੀਪ ਸਿੰਘ, ਬਿਕਰਮਜੀਤ ਸਿੰਘ, ਗੌਰਵ ਦਾਸ, ਇੰਦਰਜੀਤ ਕੌਰ, ਬਲਜੀਤ ਕੌਰ, ਗੁਰਮੀਤ ਕੌਰ, ਮਨਪ੍ਰੀਤ ਕੌਰ, ਤਰੁਣ ਸਟਾਫ਼, ਰੇਖਾ ਸਟਾਫ਼, ਬੰਦਨਾ, ਜਸਵਿੰਦਰ ਕੌਰ, ਪੂਜਾ, ਮੋਨਿਕਾ ਬੇਦੀ, ਪਰਵੀਨ, ਸ਼ੈਲੀ, ਗੀਤਾਂਜਲੀ, ਸਵੇਤਾ, ਸਿਮਰਨਜੀਤ ਕੌਰ, ਰਜਨੀਸ਼ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛਤਾ ਜਾਗਰੂਕਤਾ ਰੈਲੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਖੇਤੀਬਾੜੀ ਯੂਨੀਵਰਸਿਟੀ ਤੋਂ ਲਿਆਂਦੇ ਝੋਨੇ ਦੇ ਬੀਜ ’ਚ ਮਿਲਾਵਟ ਕਰਨ ਵਾਲੇ ਅਧਿਕਾਰੀ ਖਿਲਾਫ਼ ਕਾਰਵਾਈ ਦੀ ਮੰਗ
Ad Position 24