06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਆਰਿਫ਼ ਕੇ ਸਮੇਤ ਵੱਖ-ਵੱਖ ਮੰਡੀਆਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਮੱਲਾਂਵਾਲਾ, 6 ਅਕਤੂਬਰ (ਬਲਬੀਰ ਸਿੰਘ ਜੋਸਨ)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਦੇ ਨਾਲ ਹੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਅੱਜ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਮਹਾਲਮ, ਬਸਤੀ ਵਕੀਲਾਂ ਵਾਲੀ ਅਤੇ ਆਰਿਫ਼ ਕੇ ਵਿਖੇ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।

Ad Position 21
No active advertisement
ਅਜੀਤ ਡੈਸਕ 07-10-2026
ਮੱਲਾਂਵਾਲਾ, 6 ਅਕਤੂਬਰ (ਬਲਬੀਰ ਸਿੰਘ ਜੋਸਨ)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਦੇ ਨਾਲ ਹੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਅੱਜ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਮਹਾਲਮ, ਬਸਤੀ ਵਕੀਲਾਂ ਵਾਲੀ ਅਤੇ ਆਰਿਫ਼ ਕੇ ਵਿਖੇ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬੱਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕ ਜਾਣ ’ਤੇ ਹੀ ਵਾਢੀ ਕਰਨ, ਤਾਂ ਜੋ ਨਿਰਧਾਰਿਤ 17 ਫ਼ੀਸਦੀ ਤੋਂ ਵੱਧ ਨਮੀ ਦੀ ਮਾਤਰਾ ਨਾ ਹੋਵੇ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ, ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਜ਼ਿੰਮੇਵਾਰੀ ਨਾਲ ਫ਼ਸਲ ਦੀ ਰਹਿੰਦ-ਖੂਹੰਦ ਦਾ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵਾਤਾਵਰਣ ਪ੍ਰਦੂਸ਼ਿਤ ਨਾ ਹੋਵੇ। ਇਸ ਮੌਕੇ ਮਾਰਕੀਟ ਕਮੇਟੀ ਫਿਰੋਜ਼ਪੁਰ ਦੇ ਚੇਅਰਮੈਨ ਹਰਮੀਤ ਸਿੰਘ ਖਾਈ ,ਬਲਦੇਵ ਸਿੰਘ ਮੱਲੀ, ਸਾਰਜ ਸਿੰਘ ਬੱਗੇਵਾਲਾ ਸਰਪੰਚ, ਸਮੇਤ ਖਰੀਦ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਰਾਏਪੁਰਾ ’ਚ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ ਅਗਲੀ ਖ਼ਬਰ ਪਿੰਡ ਸਾਹਿਬਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੇ ਬਚਾਅ ਸੰਬੰਧੀ ਕੀਤਾ ਜਾਗਰੂਕ
Ad Position 24