06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪ੍ਰਗਟ ਸਿੰਘ ਦੇ ਕਾਂਗਰਸ ਦਾ ਪੰਜਾਬ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ- ਬਰਾੜ

ਮੰਡੀ ਘੁਬਾਇਆ, 6 ਅਕਤੂਬਰ (ਅਮਨ ਬਵੇਜਾ)- ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਕਾਂਗਰਸ ਪਾਰਟੀ ਨੂੰ ਸੂਬੇ ਅੰਦਰ ਹੋਰ ਮਜ਼ਬੂਤੀ ਮਿਲੇਗੀ, ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬਲਤੇਜ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣਾ ਪਾਰਟੀ ਵਰਕਰਾਂ ਲਈ ਉਤਸ਼ਾਹ ਵਾਲੀ ਗੱਲ ਹੈ।

Ad Position 21
No active advertisement
ਬਲਤੇਜ ਸਿੰਘ ਬਰਾੜ 07-10-2026
ਮੰਡੀ ਘੁਬਾਇਆ, 6 ਅਕਤੂਬਰ (ਅਮਨ ਬਵੇਜਾ)- ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਕਾਂਗਰਸ ਪਾਰਟੀ ਨੂੰ ਸੂਬੇ ਅੰਦਰ ਹੋਰ ਮਜ਼ਬੂਤੀ ਮਿਲੇਗੀ, ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬਲਤੇਜ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣਾ ਪਾਰਟੀ ਵਰਕਰਾਂ ਲਈ ਉਤਸ਼ਾਹ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਜਿੱਥੇ ਇਕ ਤਜਰਬੇਕਾਰ ਖਿਡਾਰੀ ਰਹੇ ਹਨ ਅਤੇ ਉੱਥੇ ਹੀ ਉਹ ਇਕ ਸਰਗਰਮ ਆਗੂ ਰਹੇ ਹਨ, ਜਿੰਨਾ ਨੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਹਮੇਸ਼ਾ ਗੰਭੀਰਤਾ ਨਾਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਨਵੇਂ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਗਟ ਸਿੰਘ ਦੀ ਅਗਵਾਈ ਵਿਚ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰੇਗੀ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦੇ ਲੋਕ ਕਈ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਕਾਂਗਰਸ ਪਾਰਟੀ ਵਲੋਂ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਤੇ ਵਰਕਰ ਨਵੇਂ ਪ੍ਰਧਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਦੂਸਰੀ ਵਿਸ਼ਾਲ ਸਾਈਕਲ ਯਾਤਰਾ ਰਵਾਨਾ ਅਗਲੀ ਖ਼ਬਰ ਸਰਕਾਰੀ ਸਕੂਲ ਰਾਏਪੁਰਾ ’ਚ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ
Ad Position 24