07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਮੌਕੇ ਚਾਰ ਰੋਜ਼ਾ ਮੈਡੀਕਲ ਕੈਂਪ

ਫ਼ਿਰੋਜ਼ਪੁਰ, 6 ਅਕਤੂਬਰ (ਕੁਲਬੀਰ ਸਿੰਘ ਸੋਢੀ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਨਮੁੱਖ ਰੱਖਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਬਲਾਕ ਫ਼ਿਰੋਜ਼ਪੁਰ ਸ਼ਹਿਰੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਸੋਢੇ ਵਾਲਾ ਵਿਖੇ ਚਾਰ ਰੋਜ਼ਾ ਮੈਡੀਕਲ ਚੈੱਕਅੱਪ ਕੈਂਪ ਲਗਾ ਕੇ ਸੰਗਤ ਅਤੇ ਰਾਹਗੀਰਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਕੈਂਪ ਬਲਾਕ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 07-10-2026
ਫ਼ਿਰੋਜ਼ਪੁਰ, 6 ਅਕਤੂਬਰ (ਕੁਲਬੀਰ ਸਿੰਘ ਸੋਢੀ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਨਮੁੱਖ ਰੱਖਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਬਲਾਕ ਫ਼ਿਰੋਜ਼ਪੁਰ ਸ਼ਹਿਰੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਸੋਢੇ ਵਾਲਾ ਵਿਖੇ ਚਾਰ ਰੋਜ਼ਾ ਮੈਡੀਕਲ ਚੈੱਕਅੱਪ ਕੈਂਪ ਲਗਾ ਕੇ ਸੰਗਤ ਅਤੇ ਰਾਹਗੀਰਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਕੈਂਪ ਬਲਾਕ ਪ੍ਰਧਾਨ ਡਾ. ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਬਲਾਕ ਨਾਲ ਸਬੰਧਤ ਵੱਖ-ਵੱਖ ਮੈਂਬਰਾਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕਰਦਿਆਂ ਸੇਵਾ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾਈਆਂ। ਮੈਂਬਰਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਲਗਾਤਾਰ ਜਾਰੀ ਰੱਖੇ ਜਾਣਗੇ। ਅੰਤ ਵਿਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਕੈਂਪ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਮੂਹ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਯਾਦ ਨੂੰ ਸਮਰਪਿਤ 3 ਰੋਜ਼ਾ ਲੰਗਰ ਸ਼ੁਰੂ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਦੂਸਰੀ ਵਿਸ਼ਾਲ ਸਾਈਕਲ ਯਾਤਰਾ ਰਵਾਨਾ
Ad Position 24