07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਾਬਾ ਬੁੱਢਾ ਸਾਹਿਬ ਜੀ ਯਾਦ ਨੂੰ ਸਮਰਪਿਤ 3 ਰੋਜ਼ਾ ਲੰਗਰ ਸ਼ੁਰੂ

ਗੋਲੂ ਕਾ ਮੋੜ, 6 ਅਕਤੂਬਰ (ਪੁਪਨੇਜਾ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ.

Ad Position 21
No active advertisement
ਅਜੀਤ ਡੈਸਕ 07-10-2026
ਗੋਲੂ ਕਾ ਮੋੜ, 6 ਅਕਤੂਬਰ (ਪੁਪਨੇਜਾ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ ’ਤੇ ਪਿੰਡ ਲਾਲਚੀਆਂ ਢਾਣੀ ਭੁੱਲਰਾਂ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਲੰਗਰ ਲਗਾਇਆ ਗਿਆ। ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਨੂੰ ਜਾਣ ਵਾਲੀਆਂ ਸੰਗਤਾਂ ਅਤੇ ਜੀ.ਟੀ. ਰੋਡ ਤੋਂ ਲੰਘਣ ਵਾਲੇ ਰਾਹਗੀਰਾਂ ਦੇ ਵਹੀਕਲ ਰੋਕ ਕੇ ਸੇਵਾਦਾਰਾਂ ਵਲੋ ਸ਼ਰਧਾ ਅਤੇ ਸਤਿਕਾਰ ਨਾਲ ਲੰਗਰ ਛਕਾਉਣ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਸੇਵਾਦਾਰਾਂ ਨੇ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਸੰਗਤਾਂ ਦੀ ਸੇਵਾ ਕਰਨਾ ਵੱਡਭਾਗੀ ਕਾਰਜ ਹੈ। ਸੇਵਾਦਾਰਾਂ ਨੇ ਅਰਦਾਸ ਕੀਤੀ ਕਿ ਬਾਬਾ ਬੁੱਢਾ ਸਾਹਿਬ ਜੀ ਸਮੂਹ ਸੇਵਾਦਾਰਾਂ ’ਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ, ਤਾਂ ਜੋ ਅੱਗੇ ਵੀ ਇਸੇ ਤਰ੍ਹਾਂ ਸੰਗਤਾਂ ਦੀ ਸੇਵਾ ਕਰਦੇ ਰਹੀਏ।
Ad Position 22
No active advertisement
ਪਿਛਲੀ ਖ਼ਬਰ ਸਟੱਡੀ ਸਰਕਲ ਵਲੋਂ ਤਿੰਨ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਸੰਪੰਨ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਮੌਕੇ ਚਾਰ ਰੋਜ਼ਾ ਮੈਡੀਕਲ ਕੈਂਪ
Ad Position 24