07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 9 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਸਮਾਗਮ ’ਚ ਲਾਭ ਲੈਣ ਦੀ ਕੀਤੀ ਅਪੀਲ

ਫ਼ਿਰੋਜ਼ਪੁਰ,6 ਅਕਤੂਬਰ(ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਵਿਚ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 9 ਅਕਤੂਬਰ ਨੂੰ ਸਵੇਰੇ 10:30 ਵਜੇ ਐਮ. ਕੇ.

Ad Position 21
No active advertisement
ਅਜੀਤ ਡੈਸਕ 07-10-2026
ਫ਼ਿਰੋਜ਼ਪੁਰ,6 ਅਕਤੂਬਰ(ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਵਿਚ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 9 ਅਕਤੂਬਰ ਨੂੰ ਸਵੇਰੇ 10:30 ਵਜੇ ਐਮ.ਕੇ. ਪੈਲੇਸ ਮੋਗਾ ਰੋਡ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮਨਾਇਆ ਜਾਵੇਗਾ। ਇਸ ਦੌਰਾਨ ਬਜ਼ੁਰਗਾਂ ਨੂੰ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਭਾਗਾਂ ਵਲੋਂ ਕੈਂਪ ਵੀ ਲਗਾਏ ਜਾਣਗੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਸੀਨੀਅਰ ਸਿਟੀਜ਼ਨ ਫਾਰਮ, ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਅਤੇ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਅਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਕੈਂਪ ਲਗਾ ਕੇ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ. ਚੈਕਅੱਪ, ਅੱਖਾਂ ਦਾ ਚੈਕਅੱਪ, ਬੁਢਾਪਾ ਪੈਨਸ਼ਨ ਲਈ ਰਜਿਸਟ੍ਰੇਸ਼ਨ, ਸੀਨੀਅਰ ਸਿਟੀਜਨ ਕਾਰਡ, ਆਧਾਰ ਕਾਰਡ ਸਮੇਤ ਵੱਖ-ਵੱਖ ਸਰਕਾਰੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਆਦਿ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੈਂਪ ਦੇ ਸੁਚੱਜੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ, ਸਰਕਾਰੀ ਦਫ਼ਤਰਾਂ ਅਤੇ ਸੇਵਾ ਕੇਂਦਰਾਂ ਵਿੱਚ ਵੀ ਬਜ਼ੁਰਗਾਂ/ਸੀਨੀਅਰ ਸਿਟੀਜਨਾਂ ਦੇ ਓ.ਪੀ.ਡੀ. ਚੈਕਅੱਪ ਅਤੇ ਸਰਕਾਰੀ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਸਬੰਧੀ ਵੀ ਹਦਾਇਤਾਂ ਦਿੱਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਬਜ਼ੁਰਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 9 ਅਕਤੂਬਰ ਨੂੰ ਐਮ.ਕੇ. ਪੈਲੇਸ ਵਿਖੇ ਲਗਾਏ ਜਾ ਰਹੇ ਇਸ ਵਿਸ਼ੇਸ਼ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਰਕਾਰੀ ਸੇਵਾਵਾਂ ਅਤੇ ਸਿਹਤ ਸਹੂਲਤਾਂ ਦਾ ਲਾਭ ਲੈਣ। ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੁਖਵਿੰਦਰ ਕੌਰ, ਡੀ.ਐਸ.ਪੀ. ਬਿਟਨ ਕੁਮਾਰ, ਸਕੱਤਰ ਰੈੱਡ ਕਰਾਸ ਸੁਨੀਲ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਕੋਮਲ ਅਰੋੜਾ ਤੋਂ ਇਲਾਵਾ ਸਿਹਤ ਵਿਭਾਗ, ਸੇਵਾ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ / ਕਰਮਚਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਸ਼ਹਿਰ ਅੰਦਰ ਲੱਗੇ ਅਣਅਧਿਕਾਰਿਤ ਰਾਜਨੀਤਕ ਬੋਰਡਾਂ ’ਤੇ ਵੱਡੀ ਕਾਰਵਾਈ ਅਗਲੀ ਖ਼ਬਰ ਸਟੱਡੀ ਸਰਕਲ ਵਲੋਂ ਤਿੰਨ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਸੰਪੰਨ
Ad Position 24