ਤਲਵੰਡੀ ਭਾਈ ਨੇੜੇ ਪਰਾਲੀ ਦੀਆਂ ਗੱਠਾਂ ਦੇ ਭੰਡਾਰ ਨੂੰ ਲੱਗੀ ਅੱਗ, ਭਾਰੀ ਨੁਕਸਾਨ
ਤਲਵੰਡੀ ਭਾਈ, 6 ਅਕਤੂਬਰ( ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਨੇੜੇ ਪਿੰਡ ਹਰਾਜ-ਲੱਲੇ ’ਚ ਪਰਾਲੀ ਦੀਆਂ ਗੱਠਾਂ ਦੇ ਭੰਡਾਰ ਨੂੰ ਅੱਗ ਲਗਣ ਕਾਰਨ ਭਾਰੀ ਨੁਕਸਾਨ ਹੋ ਗਿਆ। ਜਦਕਿ ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜ ਗਈਆਂ।
ਤਲਵੰਡੀ ਭਾਈ, 6 ਅਕਤੂਬਰ( ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਨੇੜੇ ਪਿੰਡ ਹਰਾਜ-ਲੱਲੇ ’ਚ ਪਰਾਲੀ ਦੀਆਂ ਗੱਠਾਂ ਦੇ ਭੰਡਾਰ ਨੂੰ ਅੱਗ ਲਗਣ ਕਾਰਨ ਭਾਰੀ ਨੁਕਸਾਨ ਹੋ ਗਿਆ। ਜਦਕਿ ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜ ਗਈਆਂ। ਇਕੱਤਰ ਜਾਣਕਾਰੀ ਅਨੁਸਾਰ ਝੋਨੇ ਦੀ ਪਰਾਲੀ ਦੇ ਅਧਾਰਿਤ ਕਾਰਖਾਨਾ ਕਰੋਪਬਿਜ ਸਰਕਲ ਪ੍ਰਾਈਵੇਟ ਲਿਮਿਟਿਡ ਵਲੋਂ ਉਤਪਾਦਨ ਲਈ ਵਰਤੋਂ ਵਿਚ ਲਿਆਉਣ ਵਾਸਤੇ ਪਿੰਡ ਹਰਾਜ ਤੋਂ ਲੱਲੇ ਨੂੰ ਜਾਂਦੇ ਰੋਡ ਤੇ ਜ਼ਮੀਨ ਵਿਚ ਭਾਰੀ ਮਾਤਰਾ ਵਿਚ ਪਰਾਲੀ ਦੀਆਂ ਗੱਠਾਂ ਸਟੋਰ ਕੀਤੀਆਂ ਗਈਆਂ ਹਨ ਅਤੇ ਝੋਨੇ ਦੀ ਕਟਾਈ ਚੱਲਣ ਕਾਰਨ ਅੱਜ ਹੋਰ ਪਰਾਲੀ ਲਿਆ ਕੇ ਸਟੋਰ ਕੀਤੀ ਜਾ ਰਹੀ ਸੀ। ਇਸੇ ਦੌਰਾਨ ਅੱਜ ਬਾਅਦ ਦੁਪਹਿਰ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਅੱਗ ਗਈ ਅਤੇ ਅੱਗ ਨੇ ਪਰਾਲੀ ਦੇ ਵੱਡੇ ਢੇਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਭਾਰੀ ਮਾਤਰਾ ਵਿਚ ਪਰਾਲੀ ਸੜ੍ਹ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਜ਼ੀਰਾ ਦੇ ਮੁਲਾਜ਼ਮ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾਂ ਮਿਲਣ ਤੇ ਤੁਰੰਤ ਪਹੁੰਚ ਕੇ ਅੱਗ ਬੁਝਾਉਣ ਦਾ ਕਾਰਜ ਆਰੰਭ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ’ਤੇ ਜਾਪਦਾ ਹੈ ਕਿ ਅੱਗ ਪਰਾਲੀ ਦੀ ਹੀਟ ਲੱਗੀ ਹੈ। ਜਦਕਿ ਨੁਕਸਾਨ ਦਾ ਅੰਦਾਜ਼ਾ ਅੱਗ ਬੁਝਾਏ ਜਾਣ ਤੋਂ ਬਾਅਦ ਹੀ ਲਗਾਇਆ ਜਾ ਸਕਦਾ ਅਤੇ ਅੱਗ ਕਾਬੂ ਪਾ ਲਿਆ ਗਿਆ ਹੈ ਅਤੇ ਇਸਨੂੰ ਅੱਗੇ ਨਹੀਂ ਫੈਲਣ ਦਿੱਤਾ ਜਾਵੇਗਾ।