07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਰਤ ਕੋ ਜਾਨੋ ਮੁਕਾਬਲੇ ਦੇ ਦੂਜੇ ਪੜਾਅ ’ਚ ਜੇ. ਕੇ. ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਦੂਜਾ ਸਥਾਨ

ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਜੇ. ਕੇ.

Ad Position 21
No active advertisement
ਜੇਤੂ ਵਿਦਿਆਰਥੀਆਂ ਨੂੰ ਅਤੇ ਸਟਾਫ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਮੀਨੂ ਮੋਂਗਾ। ਤਸਵੀਰ-ਕਪਿਲ ਕੰਧਾਰੀ 07-10-2026
ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਜੇ. ਕੇ. ਐੱਸ. ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ‘ਭਾਰਤ ਕੋ ਜਾਨੋ’ ਮੁਕਾਬਲੇ ਦੇ ਦੂਜੇ ਪੜਾਅ ਦਾ ਆਯੋਜਨ ਉਤਸ਼ਾਹ ਅਤੇ ਉਤਸੁਕਤਾ ਨਾਲ ਕੀਤਾ ਗਿਆ। ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਭਾਰਤ ਦੇ ਇਤਿਹਾਸ, ਸੱਭਿਆਚਾਰ, ਵਿਰਾਸਤ ਅਤੇ ਰਾਸ਼ਟਰੀ ਗਿਆਨ ਨਾਲ ਸਬੰਧਤ ਵਿਸ਼ਿਆਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਦਾ ਆਯੋਜਨ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਬੂੜ ਚੰਦ ਬਿੰਦਰਾ, ਸੈਕਟਰੀ ਮਦਨ ਮੋਹਨ ਕੰਧਾਰੀ, ਕੋਮਲ ਸ਼ਰਮਾ ਅਤੇ ਸੋਨੂੰ ਗੁੰਬਰ ਵਲੋਂ ਕੀਤਾ ਗਿਆ। ਮੁਕਾਬਲੇ ਵਿਚ ਜੇ.ਕੇ.ਐੱਸ. ਪਬਲਿਕ ਸਕੂਲ, ਜੀ.ਟੀ.ਬੀ. ਸਕੂਲ ਅਤੇ ਐੱਮ.ਐੱਸ.ਕੇ.ਪੀ. ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਾਰੇ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਰਹੇ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਭਾਰਤ ਨਾਲ ਜੁੜੇ ਵੱਖ-ਵੱਖ ਗਿਆਨਵਰਧਕ ਪ੍ਰਸ਼ਨਾਂ ਦੇ ਉੱਤਰ ਦੇ ਕੇ ਆਪਣੀ ਜਾਣਕਾਰੀ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ। ਪੂਰਾ ਮਾਹੌਲ ਗਿਆਨਵਰਧਕ, ਉਤਸ਼ਾਹਪੂਰਨ ਅਤੇ ਮੁਕਾਬਲੇ ਦੀ ਭਾਵਨਾ ਨਾਲ ਭਰਪੂਰ ਰਿਹਾ। ਇਸ ਮੁਕਾਬਲੇ ਦੇ ਜੂਨੀਅਰ ਵਰਗ ਵਿਚ ਜੇ.ਕੇ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀ ਕਾਰਤਿਕੇ ਅਤੇ ਜਾਨਮ ਗਲਹੋਤਰਾ ਨੇ ਦੂਜਾ ਸਥਾਨ ਹਾਸਲ ਕੀਤਾ। ਜਦਕਿ ਸੀਨੀਅਰ ਵਰਗ ਵਿਚ ਏਕਮਦੀਪ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮੀਨੂੰ ਮੋਂਗਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਿਆਨਵਰਧਕ ਪ੍ਰਤੀਯੋਗਿਤਾਵਾਂ ਵਿਦਿਆਰਥੀਆਂ ਦੇ ਆਮ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਪ੍ਰਤੀਯੋਗੀ ਭਾਵਨਾ ਅਤੇ ਦੇਸ਼ ਦੀ ਵਿਰਾਸਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੰਤ ਵਿਚ ਜੇ.ਕੇ.ਐੱਸ. ਪਬਲਿਕ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਜੇਤੂ ਵਿਦਿਆਰਥੀਆਂ, ਸਮੂਹ ਭਾਗੀਦਾਰਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਦੇਵ ਸਮਾਜ ਕਾਲਜ ਵਿਖੇ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਵਿਦਿਆਰਥਣਾਂ ਨੂੰ ਸੱਚ, ਅਹਿੰਸਾ ਅਤੇ... ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਚਲਾਇਆ ਗਿਆ ਵਿਸ਼ੇਸ਼ ਸਫ਼ਾਈ ਅਭਿਆਨ
Ad Position 24