5 ਗ੍ਰਾਮ ਹੈਰੋਇਨ ਸਮੇਤ 1 ਦੋਸ਼ੀ ਗ੍ਰਿਫਤਾਰ
ਜ਼ੀਰਾ,6 ਅਕਤੂਬਰ (ਰਜਨੀਸ਼ ਕਥੂਰੀਆ)- ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੀ ਤਲਾਸ਼ ਵਿਚ ਗਸ਼ਤ ’ਤੇ ਰਵਾਨਾ ਸੀ।
ਜ਼ੀਰਾ,6 ਅਕਤੂਬਰ (ਰਜਨੀਸ਼ ਕਥੂਰੀਆ)- ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੀ ਤਲਾਸ਼ ਵਿਚ ਗਸ਼ਤ ’ਤੇ ਰਵਾਨਾ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਬੰਡਾਲਾ ਪੁਰਾਣਾ ਪੁੱਜੀ ਤਾਂ ਸਾਹਮਣੇ ਤੋਂ ਸ਼ੱਕੀ ਹਾਲਤ ਵਿਚ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਕਰਨ ’ਤੇ ਉਸ ਨੇ ਆਪਣਾ ਨਾਮ ਕੋਮਲ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਵਕੀਲਾਂ ਵਾਲਾ ਦੱਸਿਆ ਜਿਸ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਥਾਣਾ ਸਦਰ ਜ਼ੀਰਾ ਵਿਖੇ ਐਨ. ਡੀ.ਪੀ.ਐਸ.ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।