06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਸੰਬੰਧੀ ਹੰਗਾਮੀ ਮੀਟਿੰਗ

ਮੱਲਾਂਵਾਲਾ, 6 ਅਕਤੂਬਰ (ਗੁਰਦੇਵ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਮੰਗ ਕੀਤੀ ਕਿ ਡੀ.

Ad Position 21
No active advertisement
ਅਜੀਤ ਡੈਸਕ 07-10-2026
ਮੱਲਾਂਵਾਲਾ, 6 ਅਕਤੂਬਰ (ਗੁਰਦੇਵ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਮੰਗ ਕੀਤੀ ਕਿ ਡੀ.ਏ. ਦੀ ਰਹਿੰਦੀ 10 ਫ਼ੀਸਦੀ ਕਿਸ਼ਤ ਅਤੇ ਡੀ.ਏ. ਦਾ ਬਣਦਾ ਏਰੀਅਲ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੰਜਾਬ ਜੁਆਇੰਟ ਫੋਰਮ ਨਾਲ ਹੋਈਆਂ ਮੀਟਿੰਗਾਂ ਦੌਰਾਨ ਸਹਿਮਤ ਹੋਈਆਂ ਮੰਗਾਂ ਨੂੰ ਜਲਦ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਜ਼ੋਨ ਆਗੂ ਬਲਕਾਰ ਸਿੰਘ ਭੁੱਲਰ ਅਤੇ ਡਵੀਜ਼ਨ ਪ੍ਰਧਾਨ ਲਖਵੀਰ ਸਿੰਘ ਸੁੱਖੇਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਆਗੂਆਂ ਨੇ ਦੱਸਿਆ ਕਿ ਪੰਜਾਬ ਜੁਆਇੰਟ ਫੋਰਮ ਦੇ ਸੱਦੇ ’ਤੇ 21 ਅਤੇ 22 ਅਕਤੂਬਰ ਨੂੰ ਕੀਤੀ ਜਾਣ ਵਾਲੀ ਹੜਤਾਲ ਸਬੰਧੀ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ 10 ਅਕਤੂਬਰ ਨੂੰ ਸੰਗਰੂਰ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਤੀਰਥ ਸਿੰਘ ਸਰਕਲ ਆਗੂ, ਨਰੇਸ਼ ਕੁਮਾਰ ਸਰਕਲ ਆਗੂ, ਸੁਖਦੇਵ ਸਿੰਘ ਮੈਣੀ, ਸਵਰਨ ਚੰਦ ਰਾਣਾ ਸਕੱਤਰ, ਗੁਰਜਿੰਦਰ ਸਿੰਘ, ਬਿਕਰਮਜੀਤ ਸਿੰਘ, ਜਤਿੰਦਰ ਲਾਲ, ਸਿਮਰ ਸਿੰਘ ਮੀਟਰ ਰੀਡਰ, ਰਾਜਿੰਦਰ ਪਾਲ ਸਿੰਘ, ਲਖਵੀਰ ਸਿੰਘ ਕੋਹਾਲਾ, ਬਲਜੀਤ ਸਿੰਘ ਕੈਸ਼ੀਅਰ ਡਵੀਜ਼ਨ ਆਗੂ, ਜਗਦੀਸ਼ ਲਾਲ, ਭਜਨ ਲਾਲ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਨੂੰ ਨਵੀਂ ਮਜ਼ਬੂਤੀ ਦੀ ਉਮੀਦ - ਗੁਰਬਿੰਦਰ ਸੰਧੂ ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ 1 ਦੋਸ਼ੀ ਗ੍ਰਿਫਤਾਰ
Ad Position 24