06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਿਸਾਨਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਿਉਂ ਕੀਤਾ ਜਾਂਦਾ ਹੈ-ਬੁੱਟਰ

ਮੱਖੂ, 6 ਅਕਤੂਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਨੇ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਅਨਾਜ ਪੈਦਾ ਕਰਨ ਵਾਲੇ ਕਿਸਾਨ ਨੂੰ ਜਦੋਂ ਉਸ ਦੀ ਫ਼ਸਲ ਦਾ ਵਾਜਬ ਭਾਅ ਨਹੀਂ ਮਿਲਦਾ ਤਾਂ ਉਹ ਮਾਯੂਸ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ।

Ad Position 21
No active advertisement
ਪ੍ਰਧਾਨ ਦਲਜੀਤ ਸਿੰਘ ਬੁੱਟਰ 07-10-2026
ਮੱਖੂ, 6 ਅਕਤੂਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਸਰਪੰਚ ਦਲਜੀਤ ਸਿੰਘ ਬੁੱਟਰ ਨੇ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਅਨਾਜ ਪੈਦਾ ਕਰਨ ਵਾਲੇ ਕਿਸਾਨ ਨੂੰ ਜਦੋਂ ਉਸ ਦੀ ਫ਼ਸਲ ਦਾ ਵਾਜਬ ਭਾਅ ਨਹੀਂ ਮਿਲਦਾ ਤਾਂ ਉਹ ਮਾਯੂਸ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਦਲਜੀਤ ਸਿੰਘ ਬੁੱਟਰ ਨੇ ਕਿਹਾ ਕਿ ਜਦੋਂ ਵੀ ਕਿਸੇ ਫ਼ਸਲ ਦੀ ਖਰੀਦ ਦਾ ਸੀਜ਼ਨ ਆਉਂਦਾ ਹੈ ਤਾਂ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਣਕ ਦੇ ਭਾਅ ਵਿਚ ਕੀਤੇ ਗਏ 25 ਪੈਸੇ ਪ੍ਰਤੀ ਕਿਲੋ ਵਾਧੇ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰਾਂ ਕਿਸਾਨਾਂ ਨਾਲ ਕੋਝੇ ਮਜ਼ਾਕ ਕਰਨੇ ਬੰਦ ਕਰਨ ਅਤੇ ਕਿਸਾਨਾਂ ਦੀ ਮਿਹਨਤ ਦਾ ਵਾਜਬ ਮੁੱਲ ਯਕੀਨੀ ਬਣਾਉਣ।ਸਰਪੰਚ ਬੁੱਟਰ ਨੇ ਫੂਡ ਸੇਫਟੀ ਵਿਭਾਗ ਫ਼ਿਰੋਜ਼ਪੁਰ ਦੇ ਇੰਸਪੈਕਟਰ ਅਭਿਨਵ ਖੋਸਲਾ ਨੂੰ ਮੁਅੱਤਲ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇੰਸਪੈਕਟਰ ਅਭਿਨਵ ਖੋਸਲਾ ਨੂੰ ਤੁਰੰਤ ਬਹਾਲ ਕਰਕੇ ਉਨ੍ਹਾਂ ਦੀ ਜੁਆਇਨਿੰਗ ਫਿਰੋਜ਼ਪੁਰ ਵਿਖੇ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ‘ਆਪ’ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨੇ ਚੇਅਰਮੈਨ ਬਣਨ ’ਤੇ ਸੰਧੂ ਨੂੰ ਦਿੱਤੀ ਮੁਬਾਰਕਬਾਦ
Ad Position 24