06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਜ਼ੀਰਾ, 6 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਫ਼ਸਲ ਦੀ ਆਮਦ ਸ਼ੁਰੂ ਹੁੰਦਿਆਂ ਹੀ ਅੱਜ ਦਾਣਾ ਮੰਡੀ ਜ਼ੀਰਾ ਵਿਖੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਰਸਮੀ ਤੌਰ ’ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਖਰੀਦ ਦੀ ਸ਼ੁਰੂਆਤ ਮੌਕੇ ਜਿਸ ਕਿਸਾਨ ਦੀ ਫ਼ਸਲ ਦੀ ਬੋਲੀ ਲਗਵਾਈ ਗਈ, ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਜ਼ੀਰਾ, 6 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਫ਼ਸਲ ਦੀ ਆਮਦ ਸ਼ੁਰੂ ਹੁੰਦਿਆਂ ਹੀ ਅੱਜ ਦਾਣਾ ਮੰਡੀ ਜ਼ੀਰਾ ਵਿਖੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਰਸਮੀ ਤੌਰ ’ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਖਰੀਦ ਦੀ ਸ਼ੁਰੂਆਤ ਮੌਕੇ ਜਿਸ ਕਿਸਾਨ ਦੀ ਫ਼ਸਲ ਦੀ ਬੋਲੀ ਲਗਵਾਈ ਗਈ, ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਸਰਕਾਰ ਵਲੋਂ ਖਰੀਦ ਪ੍ਰਕਿਰਿਆ ਨਿਰਵਿਘਨ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿਚ ਆਪਣੀ ਉਪਜ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੌਰਾਨ ਐਸ.ਡੀ.ਐਮ. ਜ਼ੀਰਾ ਸੂਰਜ ਕੁਮਾਰ ਨੇ ਦੱਸਿਆ ਕਿ ਖਰੀਦ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕੰਮ ਵਿਚ ਕੋਈ ਢਿੱਲ-ਮੱਠ ਨਾ ਰਹੇ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਨਿਰਵਿਘਨ ਬਿਜਲੀ ਅਤੇ ਰਾਤ ਵੇਲੇ ਰੋਸ਼ਨੀ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋ, ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਸੁਕਾ ਕੇ ਮੰਡੀਆਂ ਵਿਚ ਲਿਆਉਣ। ਇਸ ਮੌਕੇ ਸੈਕਟਰੀ ਰਜਿੰਦਰ ਸਿੰਘ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਰਜੇਸ਼ ਕੁਮਾਰ ਢੰਡ, ਵਾਈਸ ਪ੍ਰਧਾਨ ਹਰਪਾਲ ਸਿੰਘ ਦਰਗਨ, ਖਜਾਨਚੀ ਬਸੰਤ ਸਿੰਘ ਧੰਜੂ, ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਸਮੀ ਜੈਨ, ਅਮਰੀਕ ਸਿੰਘ ਆਹੂਜਾ ਪੰਜਾਬ ਰਾਈਸ ਮਿਲ, ਅਸ਼ਵਨੀ ਗੁਪਤਾ, ਹਰਜਿੰਦਰ ਸਿੰਘ ਭਿੰਡਰ, ਗੁਰਦੀਪ ਸਿੰਘ ਕਾਲਾ ਬਾਸੀ, ਗਗਨ ਸਨੇਰ, ਭੁਪਿੰਦਰ ਸਿੰਘ ਗੋਲਡੀ, ਸੱਤਪਾਲ ਨਰੂਲਾ, ਹਰੀਸ਼ ਜੈਨ ਗੋਗਾ, ਆਕਾਸ਼ ਨਰੂਲਾ, ਕੇਹਰ ਸਿੰਘ, ਹਨੀ ਜੈਨ, ਪ੍ਰਿੰਸ ਘੁਰਕੀ, ਬੰਟੀ ਭੂਸ਼ਣ, ਹਰਜਿੰਦਰ ਸਿੰਘ ਧੰਜੂ, ਜੀਤ ਚੌਧਰੀ ਅਤੇ ਯੁਧਿਸਟਰ ਕੁਮਾਰ ਅਗਰਵਾਲ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਇੰਸਪੈਕਟਰ ਬਲਜੀਤ ਸਿੰਘ, ਸੁਖਮੰਦਰ ਸਿੰਘ, ਗੁਰਭੇਜ ਸਿੰਘ, ਹਰਪ੍ਰੀਤ ਸਿੰਘ ਸਮੇਤ ਮਾਰਕੀਟ ਕਮੇਟੀ ਦੇ ਮੁਲਾਜ਼ਮ ਜਗਮੋਹਣ ਸਿੰਘ, ਜੁਪਿੰਦਰ ਸਿੰਘ, ਸੰਜੇ ਕੁਮਾਰ ਅਤੇ ਰੋਹਿਨ ਕੁਮਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਸਿੱਧੂਪੁਰ ਦੇ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਐੱਸ.ਡੀ.ਐੱਮ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਫ਼ਾਜ਼ਿਲਕਾ ਜਾਣ ਵਾਲੀ ਟਰੇਨ ਰੋਜ਼ਾਨਾ ਲੇਟ ਹੋਣ ਕਾਰਨ ਯਾਤਰੀਆਂ ’ਚ ਭਾਰੀ ਰੋਸ
Ad Position 24