08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ, ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ, ਚੁਕਾਈ ਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਰਾਜ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪਹੁੰਚ ਕੇ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ, ਚੁਕਾਈ ਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਰਾਜ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪਹੁੰਚ ਕੇ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਦਾਣਾ ਮੰਡੀ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਸ ਸੀਜ਼ਨ ਵੀ ਝੋਨੇ ਦੀ ਨਿਰਵਿਘਨ ਖ਼ਰੀਦ, ਚੁਕਾਈ ਤੇ ਸਮੇਂ ਸਿਰ ਅਦਾਇਗੀ ਕਰ ਕੇ ਮਿਸਾਲ ਕਾਇਮ ਕੀਤੀ ਜਾਵੇਗੀ ਅਤੇ ਕਿਸਾਨ ਬਿਨਾਂ ਕਿਸੇ ਦਿੱਕਤ ਦੇ ਆਪਣੀ ਫ਼ਸਲ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਫ਼ਸਲ ਦੀ ਚੁਕਾਈ ਸਮੇਂ ਸਿਰ ਹੋ ਰਹੀ ਹੈ ਉੱਥੇ ਹੀ ਸਰਕਾਰ ਵਲੋਂ ਫ਼ਸਲ ਖ਼ਰੀਦਣ ਉਪਰੰਤ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿਚ ਹੁਣ ਤੱਕ 8 ਲੱਖ 50 ਹਜ਼ਾਰ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਚੁੱਕੀ ਹੈ ਜਿਸ ਵਿਚੋਂ 7 ਲੱਖ 50 ਹਜ਼ਾਰ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ 2461 ਰੁਪਏ ਪ੍ਰਤੀ ਕੁਇੰਟਲ ਘੱਟੋ ਘੱਟ ਸਮਰਥਨ ਮੁੱਲ ਆਧਾਰ ’ਤੇ ਕਿਸਾਨਾਂ ਦੇ ਖਾਤਿਆਂ ’ਚ 1221 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਪ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਖ਼ਰੀਦ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖ਼ਰੀਦ ਏਜੰਸੀਆਂ ਵਲੋਂ ਇਸ ਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਜਾ ਸਕੇ। ਮੰਤਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਸਰਕਾਰ ਦੁਆਰਾ ਸਬਸਿਡੀ ’ਤੇ ਉਪਲਬਧ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਜਾਂ ਇਸ ਨੂੰ ਜ਼ਮੀਨ ਵਿਚ ਹੀ ਵਾਹ ਕੇ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਾਤਾਵਰਨ ਸਾਫ਼-ਸੁਥਰਾ ਰਹਿੰਦਾ ਹੈ। ਕੈਬਨਿਟ ਮੰਤਰੀ ਕਟਾਰੂਚੱਕ ਨੇ ਮੰਡੀ ਵਿਚ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਖ਼ਰੀਦ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ। ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੇ ਸਰਕਾਰ ਦੁਆਰਾ ਕੀਤੇ ਗਏ ਖ਼ਰੀਦ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਜਾਂ ਖ਼ਰੀਦਣ ਵਿਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆ ਰਹੀ। ਇਸ ਮੌਕੇ ਐੱਸ.ਡੀ.ਐੱਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਡੀ.ਐੱਫ.ਐੱਸ.ਸੀ. ਵੰਦਨਾ ਕੰਬੋਜ, ਚੇਅਰਮੈਨ ਮਾਰਕੀਟ ਕਮੇਟੀ ਹਰਮੀਤ ਸਿੰਘ ਸੰਧੂ, ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ ਨਿਰਮਲਜੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤਿਲਕ ਰਾਜ, ਪਰਮਵੀਰ ਸਿੰਘ ਵੜੈਚ, ਮਨਜੀਤ ਸਿੰਘ ਔਲਖ ਚੇਅਰਮੈਨ ਪੰਜਾਬ ਸਰਕਾਰ ਰਾਮਗੜ੍ਹੀਆ ਵੈੱਲਫੇਅਰ ਬੋਰਡ, ਸਰਬਜੀਤ ਸਿੰਘ ਜੱਬਲ ਚੇਅਰਮੈਨ ਪੰਜਾਬ ਸਰਕਾਰ, ਦੀਪਕ ਨਾਰੰਗ ਹਲਕਾ ਕੁਆਰਡੀਨੇਟਰ ਮੀਡੀਆ ਵਿੰਗ, ਦਿਲਬਾਗ ਸਿੰਘ ਸਰਪੰਚ ਸੋਢੇਵਾਲਾ, ਮਨੀਸ਼ ਮੋਂਗਾ, ਸ਼ੁਭਮ ਚਾਨਣਾ, ਗੋਪਾਲ ਗੁਪਤਾ, ਰਜਨੀਸ਼ ਸ਼ਰਮਾ, ਕੌਂਸਲਰ ਨਰੇਸ਼ ਕੁਮਾਰ ਕੰਤੋੜ, ਐਡਵੋਕੇਟ ਲਖਵਿੰਦਰ ਸਿੰਘ ਕੌਂਸਲਰ ਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਆਪ ਆਗੂ ਤੇ ਆੜ੍ਹਤੀਏ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਮਾਰਚ ਅਗਲੀ ਖ਼ਬਰ ਫ਼ਿਰੋਜ਼ਪੁਰ ਲੋਕ ਲਹਿਰ ਵਲੋਂ ਚੁੰਗੀ ਨੰਬਰ 7 ’ਤੇ ਵਿਸ਼ਾਲ ਰੋਸ ਪ੍ਰਦਰਸ਼ਨ
Ad Position 24