08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵੱਖ-ਵੱਖ ਜਥੇਬੰਦੀਆਂ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਮਾਰਚ

ਗੁਰੂਹਰਸਹਾਏ, 7 ਅਕਤੂਬਰ(ਕਪਿਲ ਕੰਧਾਰੀ): ਗੁਰੂਹਰਸਹਾਏ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਬੁੱਧਵਾਰ ਨੂੰ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਥਾਣੇ ਵਾਲੇ ਚੌਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 08-10-2026
ਗੁਰੂਹਰਸਹਾਏ, 7 ਅਕਤੂਬਰ(ਕਪਿਲ ਕੰਧਾਰੀ): ਗੁਰੂਹਰਸਹਾਏ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਬੁੱਧਵਾਰ ਨੂੰ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਥਾਣੇ ਵਾਲੇ ਚੌਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਗਟ ਕੀਤਾ। ਰੋਸ ਪ੍ਰਦਰਸ਼ਨ ਵਿਚ ਨਲੂਆ ਫੈਡਰੇਸ਼ਨ ਦੇ ਮੁਖੀ ਜਤਿੰਦਰ ਸਿੰਘ, ਸਾਥੀ ਭੁਪਿੰਦਰ ਸਿੰਘ, ਰੋਬੀ ਥਿੰਦ, ਬਿੱਟੂ ਧਵਨ, ਰਮਨ ਬਹਿਲ, ਗੁਰਪ੍ਰੀਤ ਧਵਨ, ਸਰਪੰਚ ਰਮਨ ਕੰਬੋਜ, ਸੰਦੀਪ ਕੰਬੋਜ, ਪਰਸ਼ੋਤਮ ਕੰਬੋਜ, ਬਾਬਾ ਬਲਵਿੰਦਰ ਸਿੰਘ ਸਮੇਤ ਕਈ ਸਾਥੀ ਹਾਜ਼ਰ ਸਨ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀ ਦੇ ਆਗੂ ਅੰਗਰੇਜ਼ ਕਪੂਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੀ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।ਪ੍ਰਦਰਸ਼ਨਕਾਰੀਆਂ ਵਲੋਂ ਗੁਰੂ ਹਰਸਹਾਏ ਦੇ ਥਾਣਾ ਮੁਖੀ ਜਤਿੰਦਰ ਸਿੰਘ ਨੂੰ ਨਸ਼ਿਆਂ ਦੇ ਮਾਮਲੇ ਵਿਚ ਕਾਰਵਾਈ ਲਈ 10 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚਾਰ ਮੈਨੂਫੈਕਚਰਿੰਗ ਯੂਨਿਟਾਂ ਦੀ ਵਿਸ਼ੇਸ਼ ਜਾਂਚ ਨਿਯਮਾਂ ਦੀ ਪਾਲਣਾ ਨਾ ਕਰਨ... ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ, ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24