08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਲੱਖੋ ਕੇ ਬਹਿਰਾਮ ਥਾਣੇ ਅੱਗੇ ਪੀੜਤ ਪਰਿਵਾਰ ਵਲੋਂ ਇਨਸਾਫ਼ ਲਈ ਧਰਨਾ

ਮਮਦੋਟ, 7 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਚੱਕ ਕੰਧੇ ਸ਼ਾਹ ਦੇ ਇਕ ਵਿਅਕਤੀ ਵਲੋਂ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਵਾਉਣ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਥਿਤ ਤੌਰ ’ਤੇ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਪੀੜਤ ਲੜਕੀ ਦੇ ਪਰਿਵਾਰ ਵਲੋਂ ਥਾਣਾ ਲੱਖੋਂ ਕਿ ਬਹਿਰਾਮ ਦੇ ਸਾਹਮਣੇ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਸੜਕ ’ਤੇ ਜਾਮ ਲਗਾ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪੀੜਤ ਲੜਕੀ ਦਲਬੀਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ 10 ਸਾਲ ਪਹਿਲਾਂ ਸੁਖਦੇਵ ਸਿੰਘ ਗੋਰਾ ਵਾਸੀ ਪਿੰਡ ਚੱਕ ਕੰਧੇ ਸ਼ਾਹ ਥਾਣਾ ਲੱਖੋਂ ਕੇ ਬਹਿਰਾਮ ਨਾਲ ਹੋਇਆ ਸੀ ਜਿਸ ਵਲੋਂ ਕੁੱਝ ਸਮਾਂ ਪਹਿਲਾਂ ਦਲਬੀਰ ਕੌਰ ਤੋਂ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਵਾ ਲਿਆ ਗਿਆ ਸੀ ਜਿਸ ਦਾ ਪਤਾ ਲੱਗਣ ’ਤੇ ਉਨ੍ਹਾਂ ਵਲੋਂ ਕਰੀਬ ਇਕ ਮਹੀਨਾ ਪਹਿਲਾਂ ਪੁਲਿਸ ਨੂੰ ਦਰਖਾਸਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 08-10-2026
ਮਮਦੋਟ, 7 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਚੱਕ ਕੰਧੇ ਸ਼ਾਹ ਦੇ ਇਕ ਵਿਅਕਤੀ ਵਲੋਂ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਵਾਉਣ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਥਿਤ ਤੌਰ ’ਤੇ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਪੀੜਤ ਲੜਕੀ ਦੇ ਪਰਿਵਾਰ ਵਲੋਂ ਥਾਣਾ ਲੱਖੋਂ ਕਿ ਬਹਿਰਾਮ ਦੇ ਸਾਹਮਣੇ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਸੜਕ ’ਤੇ ਜਾਮ ਲਗਾ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪੀੜਤ ਲੜਕੀ ਦਲਬੀਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ 10 ਸਾਲ ਪਹਿਲਾਂ ਸੁਖਦੇਵ ਸਿੰਘ ਗੋਰਾ ਵਾਸੀ ਪਿੰਡ ਚੱਕ ਕੰਧੇ ਸ਼ਾਹ ਥਾਣਾ ਲੱਖੋਂ ਕੇ ਬਹਿਰਾਮ ਨਾਲ ਹੋਇਆ ਸੀ ਜਿਸ ਵਲੋਂ ਕੁੱਝ ਸਮਾਂ ਪਹਿਲਾਂ ਦਲਬੀਰ ਕੌਰ ਤੋਂ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਵਾ ਲਿਆ ਗਿਆ ਸੀ ਜਿਸ ਦਾ ਪਤਾ ਲੱਗਣ ’ਤੇ ਉਨ੍ਹਾਂ ਵਲੋਂ ਕਰੀਬ ਇਕ ਮਹੀਨਾ ਪਹਿਲਾਂ ਪੁਲਿਸ ਨੂੰ ਦਰਖਾਸਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਵਾਰ-ਵਾਰ ਥਾਣਿਆਂ ਦੇ ਚੱਕਰ ਕੱਢਣ ਉਪਰੰਤ ਪੁਲਿਸ ਵਲੋਂ ਲੜਕੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਪਰਚਾ ਦਰਜ ਦਰਜ ਕਰ ਲਿਆ ਗਿਆ ਪਰ ਬਾਵਜੂਦ ਇਸ ਦੇ ਥਾਣਾ ਲੱਖੋਂ ਕੇ ਬਹਿਰਾਮ ਪੁਲਿਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਮਾਮਲੇ ਵਿਚ ਨਾਮਜ਼ਦ ਲੜਕੇ ਦੇ ਪਰਿਵਾਰ ਦੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਧਰਨੇ ਕਾਰਨ ਦੇਰ ਸ਼ਾਮ ਤੱਕ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਈ। ਤਪਦੀ ਗਰਮੀ ਦੇ ਬਾਵਜੂਦ ਪੀੜਤ ਪਰਿਵਾਰ ਤੇ ਧਰਨਾਕਾਰੀ ਸੜਕ ’ਤੇ ਬੈਠੇ ਰਹੇ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮਾਮਲੇ ਵਿਚ ਕਥਿਤ ਤੌਰ ’ਤੇ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਦੋ ਨੌਜਵਾਨ ਟਰੈਕਟਰ-ਟਰਾਲੀ ਨਾਲ ਟਕਰਾਏ, ਗੰਭੀਰ ਜ਼ਖ਼ਮੀ ਹੋਣ ਉਪਰੰਤ ਮੌਤ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚਾਰ ਮੈਨੂਫੈਕਚਰਿੰਗ ਯੂਨਿਟਾਂ ਦੀ ਵਿਸ਼ੇਸ਼ ਜਾਂਚ ਨਿਯਮਾਂ ਦੀ ਪਾਲਣਾ ਨਾ ਕਰਨ...
Ad Position 24