08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਤਲਵੰਡੀ ਭਾਈ ਵਿਖੇ ਭਾਕਿਯੂ (ਕਾਦੀਆਂ) ਨੇ ਮੁੱਖ ਮੰਤਰੀ ਤੇ ਕਮਿਸ਼ਨਰ ਫੂਡ ਐਂਡ ਡਰੱਗਜ਼ ਦੇ ਪੁਤਲੇ ਫੂਕੇ

ਤਲਵੰਡੀ ਭਾਈ, 7 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਫ਼ਿਰੋਜ਼ਪੁਰ ਦੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੂੰ ਸਸਪੈਂਡ ਕਰਨ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਇੱਥੇ ਸਬ-ਤਹਿਸੀਲ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਕਮਿਸ਼ਨਰ ਫੂਡ ਐਂਡ ਡਰੱਗਜ਼ ਦੇ ਪੁਤਲੇ ਫੂਕੇ ਗਏ। ਇਸ ਸਬੰਧੀ ਸਥਾਨਿਕ ਤਹਿਸੀਲ ਦਫ਼ਤਰ ਮੂਹਰੇ ਇਕੱਤਰ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਫੂਡ ਸੇਫ਼ਟੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 08-10-2026
ਤਲਵੰਡੀ ਭਾਈ, 7 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਫ਼ਿਰੋਜ਼ਪੁਰ ਦੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੂੰ ਸਸਪੈਂਡ ਕਰਨ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਇੱਥੇ ਸਬ-ਤਹਿਸੀਲ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਕਮਿਸ਼ਨਰ ਫੂਡ ਐਂਡ ਡਰੱਗਜ਼ ਦੇ ਪੁਤਲੇ ਫੂਕੇ ਗਏ। ਇਸ ਸਬੰਧੀ ਸਥਾਨਿਕ ਤਹਿਸੀਲ ਦਫ਼ਤਰ ਮੂਹਰੇ ਇਕੱਤਰ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਫੂਡ ਸੇਫ਼ਟੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਮੇਂ ਜਥੇਬੰਦੀ ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਕਿਹਾ ਕਿ ਵਿਭਾਗ ਵਲੋਂ ਚੰਗਾ ਕੰਮ ਕਰਨ ਵਾਲੇ ਫੂਡ ਸੇਫ਼ਟੀ ਅਫ਼ਸਰ ਨੂੰ ਸਸਪੈਂਡ ਕਰਕੇ ਸਜ਼ਾ ਦਿੱਤੀ ਗਈ ਹੈ ਜਿਸ ਨਾਲ ਅਫ਼ਸਰਸ਼ਾਹੀ ਦਾ ਮਿਲਾਵਟਖੋਰਾਂ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾਲ ਗਠਜੋੜ ਇਕ ਫਿਰ ਬੇਨਕਾਬ ਹੋ ਗਿਆ। ਪਾਰਦਰਸ਼ੀ ਰਾਜ ਪ੍ਰਬੰਧ ਚਲਾਉਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਸਭ ਨੂੰ ਨਜ਼ਰ ਅੰਦਾਜ਼ ਕਰਕੇ ਲੋਕ ਵਿਰੋਧੀ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਸ਼ਹਿ ਦੇ ਰਹੇ ਹਨ। ਉਨ੍ਹਾਂ ਮੰਗ ਉਠਾਈ ਕਿ ਸਸਪੈਂਡ ਕੀਤੇ ਗਏ ਫੂਡ ਸੇਫ਼ਟੀ ਅਫ਼ਸਰ ਤੁਰੰਤ ਬਹਾਲ ਕਰਕੇ ਫ਼ਿਰੋਜ਼ਪੁਰ ਵਿਖੇ ਤਾਇਨਾਤ ਕੀਤਾ ਜਾਵੇ। ਜੇਕਰ ਸਰਕਾਰ ਤੇ ਵਿਭਾਗ ਵਲੋਂ ਮੁਅੱਤਲੀ ਰੱਦ ਨਾ ਕੀਤੀ ਗਈ ਤਾਂ ਭਾਰਤੀ ਕਿਸਾਨ ਕਾਦੀਆਂ ਵਲੋਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਬਲਜੀਤ ਸਿੰਘ ਭੰਗਾਲੀ, ਮੇਲਾ ਸਿੰਘ ਭੋਲੂਵਾਲਾ, ਰਾਜਿੰਦਰ ਪਾਲ ਸਿੰਘ ਸੁਲਹਾਣੀ, ਅਨੋਖ ਸਿੰਘ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਛਿੰਦਰ ਸਿੰਘ, ਜਸਵੰਤ ਸਿੰਘ, ਸੰਦੀਪ ਕੁਮਾਰ, ਜਗਦੀਪ ਸਿੰਘ ਠੇਠਰ ਕਲਾਂ, ਹਜੂਰ ਸਿੰਘ, ਬਲਦੇਵ ਸਿੰਘ ਸਿੰਘ, ਗੁਰਮੇਲ ਸਿੰਘ, ਲਫਟੈਣ ਸਿੰਘ, ਸੁਖਮੰਦਰ ਸਿੰਘ, ਸਤਵੰਤ ਸਿੰਘ, ਤਰਸੇਮ ਸਿੰਘ, ਗੁਰਤੇਜ ਸਿੰਘ, ਸੁਬੇਗ ਸਿੰਘ, ਜਗਜੀਤ ਸਿੰਘ, ਨਿਰਭੈ ਸਿੰਘ ਤੋਂ ਇਲਾਵਾ ਹੋਰ ਕਿਸਾਨ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ­ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੋ ਨੌਜਵਾਨ ਟਰੈਕਟਰ-ਟਰਾਲੀ ਨਾਲ ਟਕਰਾਏ, ਗੰਭੀਰ ਜ਼ਖ਼ਮੀ ਹੋਣ ਉਪਰੰਤ ਮੌਤ
Ad Position 24