08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿੱਤ ਤੇ ਸਿਹਤ ਮੰਤਰੀ ਵਲੋਂ ਮੀਟਿੰਗਾਂ ਮੁਲਤਵੀ ਕਰਨ ’ਤੇ ਐੱਨ.ਐੱਚ.ਐੱਮ. ਮੁਲਾਜ਼ਮਾਂ ’ਚ ਭਾਰੀ ਰੋਸ 9 ਅਕਤੂਬਰ ਨੂੰ ਧੂਰੀ ਵਿਖੇ ਵਿਸ਼ਾਲ ਰੋਸ ਰੈਲੀ, ਬਾਜ਼ਾਰਾਂ ’ਚ ਰੋਸ ਮਾਰਚ ਕਰਨ ਦਾ ਐਲਾਨ

ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਲੰਬੇ ਸਮੇਂ ਤੋਂ ਠੇਕੇ ਦੇ ਆਧਾਰ ’ਤੇ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਐੱਨ. ਐੱਚ.

Ad Position 21
No active advertisement
ਅਜੀਤ ਡੈਸਕ 08-10-2026
ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਲੰਬੇ ਸਮੇਂ ਤੋਂ ਠੇਕੇ ਦੇ ਆਧਾਰ ’ਤੇ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੋਣ ਵਾਲੀਆਂ ਮੀਟਿੰਗਾਂ ਵਾਰ-ਵਾਰ ਮੁਲਤਵੀ ਹੋਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐੱਨ.ਐੱਚ.ਐੱਮ. ਮੁਲਾਜ਼ਮਾਂ ਨੇ ਸਰਕਾਰ ’ਤੇ ਮੰਗਾਂ ਨੂੰ ਲਟਕਾਉਣ ਅਤੇ ਟਾਲ-ਮਟੋਲ ਵਾਲੀ ਨੀਤੀ ਅਪਣਾਉਣ ਦੇ ਦੋਸ਼ ਲਗਾਉਂਦਿਆਂ 9 ਅਕਤੂਬਰ ਨੂੰ ਧੂਰੀ ਵਿਖੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਗੱਲਬਾਤ ਕਰਦਿਆਂ ਐੱਨ.ਐੱਚ.ਐੱਮ. ਆਗੂ ਨਰਿੰਦਰ ਸਿੰਘ, ਕਮਿਊਨਿਟੀ ਹੈਲਥ ਅਫ਼ਸਰ ਨੇ ਦੱਸਿਆ ਕਿ ਪਿਛਲੇ ਦਿਨੀਂ ਵਿੱਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਤਿੰਨ ਵਾਰ ਮੁਲਤਵੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਸਿਹਤ ਮੰਤਰੀ ਪੰਜਾਬ ਨਾਲ 5 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ। ਆਗੂ ਬਗੀਚ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਯੂਨੀਅਨ ਦੀ ਸਾਂਝੀ ਮੀਟਿੰਗ ਹੋਈ ਸੀ ਜਿਸ ਵਿਚ ਉੱਚ ਪੱਧਰੀ ਐੱਨ.ਐੱਚ.ਐੱਮ. ਮੁਲਾਜ਼ਮ ਭਲਾਈ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਕਮੇਟੀ ਨੇ 15 ਦਿਨਾਂ ਦੇ ਅੰਦਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਕਰਨਾ ਸੀ ਪਰ 20 ਦਿਨ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਕਮੇਟੀ ਦਾ ਗਠਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੀਟਿੰਗਾਂ ਵਿਚ ਭਰੋਸੇ ਦੇਣ ਦੀ ਬਜਾਏ ਸਰਕਾਰ ਨੂੰ ਹੁਣ ਮੁਲਾਜ਼ਮਾਂ ਦੀਆਂ ਮੰਗਾਂ ਦਾ ਠੋਸ ਤੇ ਪੱਕਾ ਹੱਲ ਕਰਨਾ ਚਾਹੀਦਾ ਹੈ। ਲੰਬੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਐੱਨ.ਐੱਚ.ਐੱਮ. ਮੁਲਾਜ਼ਮ ਆਪਣੀਆਂ ਸੇਵਾਵਾਂ ਨਿਰੰਤਰ ਨਿਭਾਅ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ 9 ਅਕਤੂਬਰ ਨੂੰ ਧੂਰੀ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਉਪਰੰਤ ਧੂਰੀ ਦੇ ਬਾਜ਼ਾਰਾਂ ’ਚ ਰੋਸ ਮਾਰਚ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ। ਯੂਨੀਅਨ ਆਗੂ ਹਰਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਐੱਨ.ਐੱਚ.ਐੱਮ. ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਵੀ ਨਹੀਂ ਮਿਲ ਰਹੀਆਂ। ਵਾਰ-ਵਾਰ ਮੀਟਿੰਗਾਂ ਵਿਚ ਭਰੋਸੇ ਦਿੱਤੇ ਜਾਂਦੇ ਹਨ ਪਰ ਜ਼ਮੀਨੀ ਪੱਧਰ ’ਤੇ ਮੰਗਾਂ ਦਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਜਾਰੀ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲ਼ੋਂ ਮੰਗਾਂ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਿਹਤ ਮੰਤਰੀ ਤੇ ਵਿੱਤ ਮੰਤਰੀ ਪੰਜਾਬ ਦੇ ਘਰਾਂ ਦੇ ਬਾਹਰ ਪੱਕੇ ਧਰਨੇ ਲਗਾਉਣ ਸਮੇਤ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਰਿਪੋਰਟਿੰਗ, ਓ.ਪੀ.ਡੀ. ਤੇ ਹੋਰ ਸੇਵਾਵਾਂ ਬੰਦ ਕਰਨ ਵਰਗੇ ਸਖ਼ਤ ਫ਼ੈਸਲੇ ਵੀ ਲਏ ਜਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਮੱਲਾਂਵਾਲਾ ’ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਬਾਜ਼ਾਰ ਤੋਂ ਘਰ ਪਰਤ ਰਹੇ ਵਿਅਕਤੀ ਦਾ ਪਰਸ ਖੋਹਿਆ
Ad Position 24