08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰਪ੍ਰੀਤ ਸਿੰਘ ਸੇਖੋਂ ਨੇ ਨਵੀਂ ਚੁਣੀ ਆੜ੍ਹਤੀ ਐਸੋਸੀਏਸ਼ਨ ਦੀ ਹਾਜ਼ਰੀ ’ਚ ਲਗਵਾਇਆ ਝੋਨੇ ਦਾ ਭਾਅ ਮੰਡੀ ’ਚ ਝੋਨੇ ਦੀ ਖ਼ਰੀਦ ਦਾ ਆਗਾਜ਼

ਤਲਵੰਡੀ ਭਾਈ, 7 ਅਕਤੂਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਦੀ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਵਲੋਂ ਨਵੀਂ ਚੁਣੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਨਾਮ ਇੰਦਰ ਸਿੰਘ ਘੁਮਾਣ ਦੀ ਮੌਜੂਦਗੀ ਵਿਚ ਝੋਨੇ ਦਾ ਭਾਅ ਲਵਾਇਆ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 08-10-2026
ਤਲਵੰਡੀ ਭਾਈ, 7 ਅਕਤੂਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਦੀ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਵਲੋਂ ਨਵੀਂ ਚੁਣੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਨਾਮ ਇੰਦਰ ਸਿੰਘ ਘੁਮਾਣ ਦੀ ਮੌਜੂਦਗੀ ਵਿਚ ਝੋਨੇ ਦਾ ਭਾਅ ਲਵਾਇਆ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਤੇ ਸਮੇਂ ਸਿਰ ਚੁਕਾਈ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਲੰਮਾ ਸਮਾਂ ਉਡੀਕ ਨਾ ਕਰਨੀ ਪਵੇ, ਇਸ ਲਈ ਖ਼ਰੀਦ ਏਜੰਸੀਆਂ ਨੂੰ ਸੁਚਾਰੂ ਪ੍ਰਬੰਧ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਮੰਡੀਕਰਨ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਸਿੰਘ ਕਲਸੀ, ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੁਰਦੀਪ ਸਿੰਘ ਗਿੱਲ, ਕੌਂਸਲਰ ਸਤਪਾਲ ਸਿੰਘ ਵੜਿੰਗ, ਆੜ੍ਹਤੀ ਦੇਸਰਾਜ ਅਹੂਜਾ, ਸਿਦਕ ਜੋਤ ਸਿੰਘ ਗਿੱਲ, ਅੰਮ੍ਰਿਤਪਾਲ ਛਾਬੜਾ, ਸੁਰਿੰਦਰ ਚੌਧਰੀ, ਰੂਪ ਲਾਲ ਵੱਤਾ, ਜਗਮੋਹਨ ਸਿੰਘ ਬਰਾੜ, ਅਭੀਨਵ ਗੋਇਲ, ਗੁਰਪ੍ਰੀਤ ਸਿੰਘ, ਨਰੇਸ਼ ਤਾਇਲ, ਅਮਰਜੀਤ ਸਿੰਘ, ਜਸਵੰਤ ਸਿੰਘ ਜੱਸਾ, ਗੁਰਜੀਤ ਸਿੰਘ, ਜਗਜੀਤ ਸਮਰਾ, ਹਰਸ਼ ਕੁਮਾਰ, ਗੁਰਮੀਤ ਸਿੰਘ, ਅੰਮ੍ਰਿਤ ਛਾਬੜਾ, ਸੋਨੂੰ ਛਾਬੜਾ, ਪ੍ਰਦੀਪ ਸਿੰਘ, ਹਰਮਨਦੀਪ ਸਿੰਘ ਸੋਢੀ, ਹਰਪ੍ਰੀਤ ਸਿੰਘ ਬਰਾੜ, ਗੁਰਸ਼ਕਤੀ, ਜੀਤਾ, ਰਿਪਨ ਸਿੰਗਲਾ, ਹਰਸ਼ ਕੁਮਾਰ, ਜਸਵੀਰ ਸਿੰਘ ਤੂੰਬੜ ਭੰਨ, ਪ੍ਰਦੀਪ ਕੁਮਾਰ, ਮੋਹਿਤ ਮੋਂਗਾ, ਦੇਵਕੀ ਨੰਦਨ ਗੁਪਤਾ, ਜੈ ਮੰਗਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਮੂਹਰੇ ਰੋਸ ਧਰਨਾ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਮੱਲਾਂਵਾਲਾ ’ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
Ad Position 24