ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਭਰਵਾਂ ਸਵਾਗਤ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਮੰਡੀਆਂ ’ਚ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਬਾਰੇ ਸਾਂਝੀ ਕੀਤੀ ਜਾਣਕਾਰੀ
ਫ਼ਿਰੋਜ਼ਪੁਰ, 8 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਅਤੇ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚੱਲਦੇ ਰਹਿਣ, ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ, ਉੱਥੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਵੀ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਜੀ ਆਇਆਂ ਕਹਿੰਦਿਆਂ ਫ਼ਿਰੋਜ਼ਪੁਰ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਵਲ਼ੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਅਜੀਤ ਡੈਸਕ
09-10-2026