ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੰਗਰੂਰ ਰੈਲੀ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਵੇਗਾ ਡੀ.ਟੀ.ਐਫ਼. ਪੰਜਾਬ - ਦਿਗਵਿਜੇ, ਰੇਸ਼ਮ ਸਿੰਘ
ਜ਼ੀਰਾ, 8 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਚ ਕੀਤੀ ਜਾ ਰਹੀ ਰੈਲੀ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ਹਿੱਸਾ ਲੈਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਬਲਰਾਮ ਸ਼ਰਮਾ ਤੇ ਜਨਰਲ ਸਕੱਤਰ ਗਗਨਦੀਪ ਬਰਾੜ ਨੇ ਦੱਸਿਆ ਕਿ ਜੂਨ ਮਹੀਨੇ ਤੋਂ ਲੈ ਕੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖਿਲਾਫ ਇਕ ਵੱਡਾ ਸ਼ਾਂਤਮਈ ਸੰਘਰਸ਼ ਚੱਲ ਰਿਹਾ ਹੈ।
ਜ਼ੀਰਾ, 8 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਚ ਕੀਤੀ ਜਾ ਰਹੀ ਰੈਲੀ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ਹਿੱਸਾ ਲੈਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਬਲਰਾਮ ਸ਼ਰਮਾ ਤੇ ਜਨਰਲ ਸਕੱਤਰ ਗਗਨਦੀਪ ਬਰਾੜ ਨੇ ਦੱਸਿਆ ਕਿ ਜੂਨ ਮਹੀਨੇ ਤੋਂ ਲੈ ਕੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖਿਲਾਫ ਇਕ ਵੱਡਾ ਸ਼ਾਂਤਮਈ ਸੰਘਰਸ਼ ਚੱਲ ਰਿਹਾ ਹੈ। ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਯੁੱਧਜੀਤ ਸਰਾਂ, ਮੀਤ ਪ੍ਰਧਾਨ ਉਡੀਕ ਚਾਵਲਾ, ਜਥੇਬੰਦਕ ਸਕੱਤਰ ਗੁਰਦੇਵ ਸਿੰਘ ਭਾਗੋਕੇ, ਵਿੱਤ ਸਕੱਤਰ ਗੁਰਮੀਤ ਤੂੰਬੜਭੰਨ, ਪ੍ਰੈਸ ਸਕੱਤਰ ਅਜੇ ਪਵਾਰ, ਗੁਰਪ੍ਰੀਤ ਸਿੰਘ ਮੱਲੋਕੇ, ਅਵਤਾਰ ਪੁਰੀ, ਵਿਸ਼ਾਲ ਸਹਿਗਲ, ਦੀਦਾਰ ਮੁੱਦਕੀ ਦਵਿੰਦਰ ਗੱਟੀ ਰਾਜੋਕੇ, ਬਲਰਾਜ ਮੁਦਕੀ, ਦਵਿੰਦਰ ਗਿੱਲ, ਸਮੀਰ ਅਰੋੜਾ, ਹਰਪ੍ਰੀਤ ਭਾਗੋਕੇ, ਰਮਾ ਕਾਂਤ ਯਾਦਵ, ਗੁਰਪ੍ਰੀਤ ਵਾੜਾ ਪੋਹਵਿੰਡ, ਮਹਿਤਾਬ ਕੰਗ, ਸਤੀਸ਼ ਕੁਮਾਰ, ਸੰਤੋਖ ਠੱਠਾ ਆਦਿ ਹਾਜ਼ਰ ਸਨ।