ਬਲਰਾਜ ਸਿੰਘ ਸੰਧੂ ਚੇਅਰਮੈਨ ਨੇ ਮਮਦੋਟ ਅਨਾਜ ਮੰਡੀ ’ਚ ਝੋਨੇ ਦੀ ਰਸਮੀ ਖਰੀਦ ਕਰਵਾਈ ਸ਼ੁਰੂ
ਮਮਦੋਟ, 8 ਅਕਤੂਬਰ ( ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਪੰਜਾਬ ਵਿਚ ਸਾਉਣੀ ਦੀ ਮੁੱਖ ਫਸਲ ਝੋਨੇ ਦੀ ਮੰਡੀਆਂ ਵਿਚ ਹੋ ਰਹੀ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਪ੍ਰਬੰਧਾਂ ਤਹਿਤ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਨੇ ਮੁੱਖ ਅਨਾਜ਼ ਮੰਡੀ ਮਮਦੋਟ ਵਿਖੇ ਝੋਨੇ ਦੀ ਰਸਮੀ ਖਰੀਦ ਸ਼ੁਰੂ ਕਰਵਾਈ । ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀ ਵਿਚ ਆਉਣ ਵਾਲੀ ਫ਼ਸਲ ਸੁਚੱਜੇ ਢੰਗ ਨਾਲ ਸਮੇਂ ਸਿਰ ਖਰੀਦ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ।
ਮਮਦੋਟ, 8 ਅਕਤੂਬਰ ( ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਪੰਜਾਬ ਵਿਚ ਸਾਉਣੀ ਦੀ ਮੁੱਖ ਫਸਲ ਝੋਨੇ ਦੀ ਮੰਡੀਆਂ ਵਿਚ ਹੋ ਰਹੀ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਪ੍ਰਬੰਧਾਂ ਤਹਿਤ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਨੇ ਮੁੱਖ ਅਨਾਜ਼ ਮੰਡੀ ਮਮਦੋਟ ਵਿਖੇ ਝੋਨੇ ਦੀ ਰਸਮੀ ਖਰੀਦ ਸ਼ੁਰੂ ਕਰਵਾਈ । ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀ ਵਿਚ ਆਉਣ ਵਾਲੀ ਫ਼ਸਲ ਸੁਚੱਜੇ ਢੰਗ ਨਾਲ ਸਮੇਂ ਸਿਰ ਖਰੀਦ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਮਮਦੋਟ ਮਾਰਕੀਟ ਕਮੇਟੀ ਦੇ ਸਕੱਤਰ ਰਜਿੰਦਰ ਕੁਮਾਰ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਯਸ਼ਪਾਲ ਗਾਬਾ, ਸੁਰਿੰਦਰ ਕੁਮਾਰ ਸੋਨੂੰ ਸੇਠੀ ਸਾਬਕਾ ਐਮ.ਸੀ, ਤਰਸੇਮ ਸਿੰਘ ਸੋਨੂੰ, ਡਾ. ਦਲਜੀਤ ਸਿੰਘ ਜੋਸਨ, ਮੇਹਰ ਸਿੰਘ ਸਰਪੰਚ ਦੋਨਾਂ ਰਹਿਮਤ ਵਾਲਾ, ਧਰਮਿੰਦਰ ਸਿੰਘ ਖਾਰਾ ਕਾਲਾ ਟਿੱਬਾ, ਕੁਲਵੰਤ ਸਿੰਘ ਜੋਸਨ, ਤੇਜਾ ਸਿੰਘ ਸਰਪੰਚ, ਪ੍ਰੇਮ ਸਿੰਘ ਸਰਪੰਚ ਪੋਜੋ ਕੇ, ਰੰਗਾ ਸਿੰਘ ਭੁੱਲਰ, ਸੁਭਾਸ਼ ਕੁਮਾਰ ਬੱਤਾ, ਬਲਵੀਰ ਸਿੰਘ ਫੱਤੇ ਵਾਲ਼ਾ, ਕੁਲਦੀਪ ਸਿੰਘ ਇੰਸਪੈਕਟਰ ਪਨਗਰੇਨ ,ਨਿਸ਼ਾਨ ਸਿੰਘ ਇੰਸਪੈਕਟਰ ਪਨਗ੍ਰੇਨ ਖਰੀਦ ਏਜੰਸੀ ਪਨਸਪ ਤੋਂ ਹਰਪ੍ਰੀਤ ਸਿੰਘ ਮੋਜੂਦ ਸਨ।