09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਬਾਰੇ ਕੇ ਅਤੇ ਖਾਈ ਫੇਮੇ ਕੇ ਵਿਖੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਫ਼ਿਰੋਜ਼ਪੁਰ, 8 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਪਿੰਡ ਬਾਰੇ ਕੇ ਅਤੇ ਖਾਈ ਫੇਮੇ ਵਿਖੇ ਝੋਨੇ ਦੀ ਬੋਲੀ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਵਲੋਂ ਮੰਡੀਆਂ ਵਿਚ ਪਹੁੰਚ ਕੇ ਝੋਨੇ ਦੀ ਆਮਦ, ਬੋਲੀ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 09-10-2026
ਫ਼ਿਰੋਜ਼ਪੁਰ, 8 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਪਿੰਡ ਬਾਰੇ ਕੇ ਅਤੇ ਖਾਈ ਫੇਮੇ ਵਿਖੇ ਝੋਨੇ ਦੀ ਬੋਲੀ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਵਲੋਂ ਮੰਡੀਆਂ ਵਿਚ ਪਹੁੰਚ ਕੇ ਝੋਨੇ ਦੀ ਆਮਦ, ਬੋਲੀ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਬੁਨਿਆਦੀ ਪ੍ਰਬੰਧਾਂ ਦੇ ਨਾਲ-ਨਾਲ ਖ਼ਰੀਦ ਪ੍ਰਕਿਰਿਆ ਨੂੰ ਵੀ ਨਿਰਵਿਘਨ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਚੇਅਰਮੈਨ ਹਰਮੀਤ ਸਿੰਘ ਨੇ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੌਕੇ ਆਪ ਦੇ ਜ਼ਿਲ੍ਹਾ ਮੀਤ ਪ੍ਰਧਾਨ (ਯੂਥ ਵਿੰਗ) ਨਿਰਮਲਜੀਤ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ ਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਅਖੰਡ ਪਾਠ ਦੇ ਭੋਗ ਪਾਏ
Ad Position 24