09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹੈਰੋਇਨ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ

ਤਲਵੰਡੀ ਭਾਈ, 8 ਅਕਤੂਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਸ਼ਾ ਕਰਨ ਲਈ ਵਰਤਿਆ ਜਾਣ ਵਾਲਾ ਸਾਮਾਨ ਬਰਾਮਦ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਕਰਮਿੱਤੀ ਗੇਟ ਤਲਵੰਡੀ ਭਾਈ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਦੋ ਵਿਅਕਤੀ ਨਵੀਂ ਬਣੀ ਬਿਲਡਿੰਗ ਕਰਮਿੱਤੀ ਨੇੜੇ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 09-10-2026
ਤਲਵੰਡੀ ਭਾਈ, 8 ਅਕਤੂਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਸ਼ਾ ਕਰਨ ਲਈ ਵਰਤਿਆ ਜਾਣ ਵਾਲਾ ਸਾਮਾਨ ਬਰਾਮਦ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਕਰਮਿੱਤੀ ਗੇਟ ਤਲਵੰਡੀ ਭਾਈ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਦੋ ਵਿਅਕਤੀ ਨਵੀਂ ਬਣੀ ਬਿਲਡਿੰਗ ਕਰਮਿੱਤੀ ਨੇੜੇ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਹਨ। ਇਤਲਾਹ ਭਰੋਸੇਯੋਗ ਹੋਣ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪੇਮਾਰੀ ਕਰਕੇ ਧਰਮਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਸੁਖਮੰਦਰ ਸਿੰਘ ਵਾਸੀ ਮਾਹਲਾ ਖੁਰਦ ਤੇ ਜਸਕਰਨ ਸਿੰਘ ਉਰਫ਼ ਜੱਸ ਪੁੱਤਰ ਜਗਤਾਰ ਸਿੰਘ ਵਾਸੀ ਮਾਹਲਾ ਕਲਾਂ, ਜ਼ਿਲ੍ਹਾ ਮੋਗਾ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਕਾਬੂ ਕੀਤੇ ਵਿਅਕਤੀਆਂ ਕੋਲੋਂ ਇਕ ਲਾਈਟਰ, ਇਕ ਸਿਲਵਰ ਪੰਨੀ ਅਤੇ 10 ਰੁਪਏ ਦਾ ਰੋਲ ਕੀਤਾ ਨੋਟ ਬਰਾਮਦ ਹੋਇਆ। ਪੁਲਿਸ ਨੇ ਦੋਵਾਂ ਖ਼ਿਲਾਫ਼ ਥਾਣਾ ਤਲਵੰਡੀ ਭਾਈ ਵਿਖੇ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਕਰ ਰਹੇ ਪਸੰਦ- ਆਗੂ ਅਗਲੀ ਖ਼ਬਰ ਪਿੰਡ ਬਾਰੇ ਕੇ ਅਤੇ ਖਾਈ ਫੇਮੇ ਕੇ ਵਿਖੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
Ad Position 24