ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਕਰ ਰਹੇ ਪਸੰਦ- ਆਗੂ
ਮੁੱਦਕੀ, 8 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਲੋਕ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਨੂੰ ਪਸੰਦ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਸਵਰਨ ਸਿੰਘ ਰੋਸਾ, ਅਮਰੀਕ ਸਿੰਘ ਬੇਦੀ, ਦਵਿੰਦਰ ਕੁਮਾਰ ਪਿੰਕਾ, ਕੁਲਦੀਪ ਸਿੰਘ ਬਰਾੜ, ਨਿਮਰਤ ਸਿੰਘ ਭੁੱਚੋ ਕਾ, ਗੁਰਚਰਨ ਸਿੰਘ ਬਰਾੜ, ਵੀਰ ਸਿੰਘ ਬਰਾੜ ਲੋਹਾਮ ਅਤੇ ਮਹਿੰਦਰ ਸਿੰਘ ਭੁੱਚੋ ਕਾ ਨੇ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ।
ਮੁੱਦਕੀ, 8 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਲੋਕ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਨੂੰ ਪਸੰਦ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਸਵਰਨ ਸਿੰਘ ਰੋਸਾ, ਅਮਰੀਕ ਸਿੰਘ ਬੇਦੀ, ਦਵਿੰਦਰ ਕੁਮਾਰ ਪਿੰਕਾ, ਕੁਲਦੀਪ ਸਿੰਘ ਬਰਾੜ, ਨਿਮਰਤ ਸਿੰਘ ਭੁੱਚੋ ਕਾ, ਗੁਰਚਰਨ ਸਿੰਘ ਬਰਾੜ, ਵੀਰ ਸਿੰਘ ਬਰਾੜ ਲੋਹਾਮ ਅਤੇ ਮਹਿੰਦਰ ਸਿੰਘ ਭੁੱਚੋ ਕਾ ਨੇ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ। ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਲੋਂ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਨਾਲ ਸਬੰਧਿਤ ਮੁੱਦਿਆਂ ਨੂੰ ਲਗਾਤਾਰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਪਾਰਟੀ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਅੰਦਰ ਨਿੱਤ ਦਿਨ ਕਤਲ ਹੋ ਰਹੇ ਹਨ ਅਤੇ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਿਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹੁਣ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ।