08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਨੇ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਜਿੱਤੀ ਓਵਰਆਲ ਟਰਾਫੀ

ਫ਼ਿਰੋਜ਼ਪੁਰ, 8 ਅਕਤੂਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ 67ਵੇਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਨੇ 167 ਅੰਕ ਹਾਸਲ ਕਰਕੇ ਮੋਗਾ-ਫ਼ਿਰੋਜ਼ਪੁਰ ਜ਼ੋਨ-03 ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ’ਤੇ ਓਵਰਆਲ ਟਰਾਫੀ ਨਾਲ ਪ੍ਰਿੰਸੀਪਲ ਡਾ. ਸੰਗੀਤਾ ਤੇ ਸਟਾਫ ਮੈਂਬਰ ਅਤੇ ਵਿਦਿਆਰਥਣਾਂ। ਅਜੀਤ ਤਸਵੀਰ 09-10-2026
ਫ਼ਿਰੋਜ਼ਪੁਰ, 8 ਅਕਤੂਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ 67ਵੇਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਨੇ 167 ਅੰਕ ਹਾਸਲ ਕਰਕੇ ਮੋਗਾ-ਫ਼ਿਰੋਜ਼ਪੁਰ ਜ਼ੋਨ-03 ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਗੋਵਿੰਦ ਨੈਸ਼ਨਲ ਕਾਲਜ, ਨਾਰੰਗਵਾਲ ਵਿਖੇ 3 ਤੋਂ 6 ਅਕਤੂਬਰ 2026 ਤੱਕ ਕਰਵਾਏ ਗਏ ਇਸ ਚਾਰ ਰੋਜ਼ਾ ਯੁਵਕ ਤੇ ਵਿਰਾਸਤੀ ਮੇਲੇ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸਬੰਧਤ 35 ਕਾਲਜਾਂ ਦੀਆਂ ਟੀਮਾਂ ਨੇ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿਚ ਭਾਗ ਲਿਆ। ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਕੁੱਲ 59 ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ।ਵਿਦਿਆਰਥਣਾਂ ਨੇ 14 ਮੁਕਾਬਲਿਆਂ ਵਿਚ ਪਹਿਲਾ, 11 ਮੁਕਾਬਲਿਆਂ ਵਿਚ ਦੂਜਾ ਅਤੇ 10 ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ 9 ਵਿਅਕਤੀਗਤ ਇਨਾਮ ਵੀ ਆਪਣੇ ਨਾਂਅ ਕੀਤੇ। ਇਸ ਪ੍ਰਾਪਤੀ ਨਾਲ ਵਿਦਿਆਰਥਣਾਂ ਨੇ ਸਾਬਤ ਕਰ ਦਿੱਤਾ ਕਿ ਮਿਹਨਤ ਅਤੇ ਕਲਾ ਪ੍ਰਤੀ ਸਮਰਪਣ ਸਫ਼ਲਤਾ ਦੀਆਂ ਅਹਿਮ ਕੁੰਜੀਆਂ ਹਨ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਪ੍ਰਿੰਸੀਪਲ ਡਾ. ਸੰਗੀਤਾ ਨੇ ਸੱਭਿਆਚਾਰਕ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਤੇ ਵਿਦਿਆਰਥਣਾਂ ਦੀ ਤਿਆਰੀ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਡੀਨ ਕਲਚਰਲ ਅਫੇਅਰਜ਼ ਪਲਵਿੰਦਰ ਕੌਰ ਦੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਕਾਲਜ ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ, ਪ੍ਰਧਾਨ ਡਾ. ਅਗਨੀਜ਼ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ, ਸਕੱਤਰ ਸ਼੍ਰੀ ਅਜੇ ਬੱਤਾ ਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਅਗਵਾਈ ਹੇਠ ਨਿਰੰਤਰ ਤਰੱਕੀ ਕਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਲਜਾਂ ਦੇ ਵਿਕਾਸ ਤੇ ਵਿਦਿਆਰਥੀ ਸਹੂਲਤਾਂ ਨੂੰ ਪਹਿਲ ਦੇ ਰਹੇ ਹਰਜਿੰਦਰ ਸਿੰਘ ਧਾਮੀ- ਜਥੇਦਾਰ ਤਲਵੰਡੀ ਅਗਲੀ ਖ਼ਬਰ ਹਰਜੀਤ ਕੌਰ ਸੋਢੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Ad Position 24