ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਪੰਜੇ ਕੇ ਉਤਾੜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਪੰਜੇ ਕੇ ਉਤਾੜ, 8 ਅਕਤੂਬਰ (ਪੱਪੂ ਸੰਧਾ)-ਦਾਣਾ ਮੰਡੀ ਪੰਜੇ ਕੇ ਉਤਾੜ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਆਗਾਜ਼ ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦੇ ਚੇਅਰਮੈਨ ਜਸਵੰਤ ਸਿੰਘ ਰਿੰਕੂ ਸੋਢੀ ਵਲੋਂ ਕੀਤਾ ਗਿਆ। ਇਸ ਦੌਰਾਨ ਵਿਧਾਇਕ ਵਲੋਂ ਸੋਹਣ ਲਾਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।
ਪੰਜੇ ਕੇ ਉਤਾੜ, 8 ਅਕਤੂਬਰ (ਪੱਪੂ ਸੰਧਾ)-ਦਾਣਾ ਮੰਡੀ ਪੰਜੇ ਕੇ ਉਤਾੜ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਆਗਾਜ਼ ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦੇ ਚੇਅਰਮੈਨ ਜਸਵੰਤ ਸਿੰਘ ਰਿੰਕੂ ਸੋਢੀ ਵਲੋਂ ਕੀਤਾ ਗਿਆ। ਇਸ ਦੌਰਾਨ ਵਿਧਾਇਕ ਵਲੋਂ ਸੋਹਣ ਲਾਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਸੋਹਣ ਲਾਲ ਐਂਡ ਸੰਨਜ਼ ਦੀ ਆੜ੍ਹਤ ’ਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀ ਵਿਚ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਫ਼ੌਜਾ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਤੇ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਚੇਅਰਮੈਨ ਜਸਵੰਤ ਸਿੰਘ ਰਿੰਕੂ ਸੋਢੀ ਨੇ ਕਿਹਾ ਕਿ ਮੰਡੀ ਵਿਚ ਝੋਨੇ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਕਿਸਾਨਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਸੋਹਣ ਲਾਲ, ਰਾਜ ਚੁੱਘ, ਰਾਜੂ ਮੁਟਨੇਜਾ, ਲਵ ਮੁਟਨੇਜਾ, ਸੋਨੂੰ ਧਮੀਜਾ, ਸੰਦੀਪ ਮੁਟਨੇਜਾ, ਆਦਰਸ਼ ਕੁੱਕੜ, ਸੁਧੀਰ ਮੁਟਨੇਜਾ ਆਦਿ ਹਾਜ਼ਰ ਸਨ।