10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਹਾਰਾਜਾ ਅਗਰਸੈਨ ਜੈਅੰਤੀ 11 ਨੂੰ

ਫ਼ਿਰੋਜ਼ਪੁਰ, 9 ਅਕਤੂਬਰ (ਸੁਖਵਿੰਦਰ ਸਿੰਘ, ਗੁਰਿੰਦਰ ਸਿੰਘ)- ਮਹਾਰਾਜਾ ਅਗਰਸੈਨ ਸੇਵਾ ਸੰਮਤੀ ਫ਼ਿਰੋਜ਼ਪੁਰ ਸ਼ਹਿਰ ਵਲੋਂ 11 ਅਕਤੂਬਰ ਦਿਨ ਐਤਵਾਰ ਨੂੰ ਮਹਾਰਾਜਾ ਅਗਰਸੈਨ ਜੈਅੰਤੀ ਬੜੀ ਸ਼ਰਧਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਈ ਜਾਵੇਗੀ। ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 10-10-2026
ਫ਼ਿਰੋਜ਼ਪੁਰ, 9 ਅਕਤੂਬਰ (ਸੁਖਵਿੰਦਰ ਸਿੰਘ, ਗੁਰਿੰਦਰ ਸਿੰਘ)- ਮਹਾਰਾਜਾ ਅਗਰਸੈਨ ਸੇਵਾ ਸੰਮਤੀ ਫ਼ਿਰੋਜ਼ਪੁਰ ਸ਼ਹਿਰ ਵਲੋਂ 11 ਅਕਤੂਬਰ ਦਿਨ ਐਤਵਾਰ ਨੂੰ ਮਹਾਰਾਜਾ ਅਗਰਸੈਨ ਜੈਅੰਤੀ ਬੜੀ ਸ਼ਰਧਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਈ ਜਾਵੇਗੀ। ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਦੌਰਾਨ ਸਵੇਰੇ 8 ਵਜੇ ਮਹਾਰਾਜਾ ਅਗਰਸੈਨ ਚੌਕ ਫ਼ਿਰੋਜ਼ਪੁਰ ਸ਼ਹਿਰ ਵਿਖੇ ਮਹਾਰਾਜਾ ਅਗਰਸੈਨ ਦੇ ਬੁੱਤ ’ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਸ਼ਾਮ 7.30 ਵਜੇ ਪਰਮਾਰਥ ਭਵਨ ਫ਼ਿਰੋਜ਼ਪੁਰ ਸ਼ਹਿਰ ਵਿਖੇ ‘ਪਰਿਵਾਰ ਮਿਲਣ ਸਮਾਗਮ’ ਕਰਵਾਇਆ ਜਾਵੇਗਾ। ਬੱਚਿਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ ਤੇ ਸਾਰਿਆਂ ਲਈ ਖਾਣੇ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ। ਮੀਟਿੰਗ ਵਿਚ ਅਸ਼ੋਕ ਗੁਪਤਾ, ਵਰਿੰਦਰ ਸਿੰਗਲ, ਬ੍ਰਿਜਭੂਸ਼ਨ ਮਿੱਤਲ, ਰਮੇਸ਼ ਅਗਰਵਾਲ, ਧਰਮਪਾਲ ਬਾਂਸਲ, ਰਾਜੀਵ ਅਗਰਵਾਲ, ਰਾਜਿੰਦਰ ਗਰਗ, ਅਸ਼ਵਨੀ ਗੋਇਲ, ਵਿਕਾਸ ਗੋਇਲ, ਅਜੇ ਅਗਰਵਾਲ, ਵਿਜੇ ਅਗਰਵਾਲ, ਸੰਜੇ ਬਾਂਸਲ, ਮਨਮੋਹਨ ਗੁਪਤਾ ਤੇ ਸੰਜੀਵ ਗੁਪਤਾ ਨੇ ਭਾਗ ਲਿਆ।­
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਅਗਲੀ ਖ਼ਬਰ ਇੰਡੇਨ ਗੈਸ ਵਲੋਂ ਐਕਸਟਰਾਲਾਇਟ ਤੇ ਛੋਟੂ ਐੱਲ.ਪੀ.ਜੀ. ਸਿਲੰਡਰਾਂ ਦੀ ਸ਼ੁਰੂਆਤ
Ad Position 24