‘‘ ਸਾਡੇ ਬਜ਼ੁਰਗ ਸਾਡਾ ਮਾਣ’’ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ
ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ, ਦੇਖਭਾਲ ਅਤੇ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਮਕਸਦ ਨਾਲ ‘‘ਸਾਡੇ ਬਜ਼ੁਰਗ ਸਾਡਾ ਮਾਣ’’ ਅਭਿਆਨ ਦੀ ਸ਼ੁਰੂਆਤ ਐੱਮ. ਕੇ.
ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ, ਦੇਖਭਾਲ ਅਤੇ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਮਕਸਦ ਨਾਲ ‘‘ਸਾਡੇ ਬਜ਼ੁਰਗ ਸਾਡਾ ਮਾਣ’’ ਅਭਿਆਨ ਦੀ ਸ਼ੁਰੂਆਤ ਐੱਮ.ਕੇ.ਪੈਲੇਸ, ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਤੇ ਕੈਂਪ ਲਗਾਇਆ ਗਿਆ ਜਿਸ ਵਿਚ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਫ਼ੌਜਾ ਸਿੰਘ ਸਰਾਰੀ ਤੇ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਵਲੋਂ ਸਵਾਗਤਮ ਗੀਤ ਨਾਲ ਕੀਤੀ ਗਈ। ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਹਲਕਾ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੇ ਤਜਰਬੇ, ਸੇਧ ਅਤੇ ਅਸੀਸਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਮੌਕੇ ਬਜ਼ੁਰਗਾਂ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਜੇਤੂਆਂ ਨੂੰ ਮੁੱਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਐੱਸ.ਸੀ. ਕਮਿਸ਼ਨ ਗੁਰਪ੍ਰੀਤ ਸਿੰਘ ਇੱਟਾਂਵਾਲੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੁਖਵਿੰਦਰ ਕੌਰ, ‘ਆਪ’ ਆਗੂ ਚੰਦ ਸਿੰਘ ਗਿੱਲ, ਬੀਬੀ ਭੁਪਿੰਦਰ ਕੌਰ, ਮਨਦੀਪ ਸਿੰਘ ਵਾਇਸ ਜ਼ਿਲ੍ਹਾ ਪ੍ਰਧਾਨ (ਯੂਥ ਵਿੰਗ), ਹਰੀਸ਼ ਮੋਂਗਾ, ਹਰੀਸ਼ ਗੋਇਲ ਆਦਿ ਹਾਜ਼ਰ ਸਨ।