10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਯੂਨੀਅਨ ਜ਼ੀਰਾ ਦੀ ਮੰਗਾਂ ਸੰਬੰਧੀ ਮੀਟਿੰਗ

ਜ਼ੀਰਾ, 9 ਅਕਤੂਬਰ (ਰਜਨੀਸ਼ ਕਥੂਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਸੇਵਾ–ਮੁਕਤ ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਯੂਨੀਅਨ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਪਿਆਰਾ ਸਿੰਘ ਢਿੱਲੋਂ ਦੀ ਅਗਵਾਈ ਵਿਚ ਨਗਰ ਕੌਂਸਲ ਪਾਰਕ ਜ਼ੀਰਾ ਵਿਖੇ ਹੋਈ। ਮੀਟਿੰਗ ਵਿਚ ਯੂਨੀਅਨ ਨਾਲ ਸੰਬੰਧਿਤ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 10-10-2026
ਜ਼ੀਰਾ, 9 ਅਕਤੂਬਰ (ਰਜਨੀਸ਼ ਕਥੂਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਸੇਵਾ–ਮੁਕਤ ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਯੂਨੀਅਨ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਪਿਆਰਾ ਸਿੰਘ ਢਿੱਲੋਂ ਦੀ ਅਗਵਾਈ ਵਿਚ ਨਗਰ ਕੌਂਸਲ ਪਾਰਕ ਜ਼ੀਰਾ ਵਿਖੇ ਹੋਈ। ਮੀਟਿੰਗ ਵਿਚ ਯੂਨੀਅਨ ਨਾਲ ਸੰਬੰਧਿਤ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਪ੍ਰਧਾਨ ਪਿਆਰਾ ਸਿੰਘ ਢਿੱਲੋਂ ਨੇ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸੰਬੰਧੀ ਪੰਜਾਬ ਸਰਕਾਰ ਪਾਸੋਂ ਐਲ.ਟੀ.ਸੀ., ਮੈਡੀਕਲ ਬਿੱਲ ਤੇ ਮਹੀਨੇਵਾਰ ਮੈਡੀਕਲ ਬਿੱਲ ਤੁਰੰਤ ਦੇਣ ਦੀ ਮੰਗ ਕੀਤੀ। ਪਿਆਰਾ ਸਿੰਘ ਢਿੱਲੋਂ ਨੇ ਇਹ ਵੀ ਦੱਸਿਆ ਕਿ ਹਾਈਕੋਰਟ ਵਿਚ ਉਪਰੋਕਤ ਬਕਾਏ ਲੈਣ ਲਈ ਰਿੱਟ ਪਾਈ ਸੀ ਜਿਸ ਤੋਂ ਬਾਅਦ ਹਾਈਕੋਰਟ ਨੇ ਨਗਰ ਕੌਂਸਲ ਜ਼ੀਰਾ ਨੂੰ ਇਕ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਇਹ ਬਕਾਏ ਦੇਣ ਦੀ ਹਦਾਇਤ ਕੀਤੀ ਸੀ। ਮੀਟਿੰਗ ਵਿਚ ਪ੍ਰਧਾਨ ਪਿਆਰਾ ਸਿੰਘ ਢਿੱਲੋਂ ਤੋਂ ਇਲਾਵਾ ਵੀਰ ਭਾਨ ਨਾਰੰਗ,ਗੁਲਸ਼ਨ ਰਾਏ ਝੱਟਾ, ਬਿਕਰ ਸਿੰਘ, ਜਗਦੀਸ਼ ਲਾਲ ਜੁਨੇਜਾ, ਯਸ਼ਪਾਲ ਸ਼ਰਮਾ, ਹੀਰਾ ਲਾਲ, ਅਸ਼ੋਕ ਕੁਮਾਰ, ਕਰਨੈਲ ਸਿੰਘ, ਨੱਥੂ ਰਾਮ, ਮੈਡਮ ਜਸਬੀਰ ਕੌਰ, ਮੈਡਮ ਬਲਵਿੰਦਰ ਕੌਰ, ਮਹੇਸ਼ ਕੁਮਾਰ, ਫਕੀਰ ਚੰਦ, ਚੰਦਗੀ ਰਾਮ, ਮੈਡਮ ਕ੍ਰਿਸ਼ਨਾ ਦੇਵੀ, ਮੈਡਮ ਸ਼ਿਮਲਾ ਰਾਣੀ, ਮੈਡਮ ਦਰਸ਼ਨਾ, ਮੈਡਮ ਆਸ਼ਾ ਰਾਣੀ, ਮੈਡਮ ਰੇਖਾ, ਮੈਡਮ ਮਾਇਆਵਤੀ, ਅਮਰ, ਰਾਮਚਰਨ,ਮੈਡਮ ਕਿਰਨਾ ਰਾਣੀ ਤੇ ਜਨਕ ਰਾਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਾਟੇ ਅਤੇ ਵੁਸ਼ੂ ਮੁਕਾਬਲਿਆਂ ’ਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ ਅਗਲੀ ਖ਼ਬਰ ‘‘ ਸਾਡੇ ਬਜ਼ੁਰਗ ਸਾਡਾ ਮਾਣ’’ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ
Ad Position 24