10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਕੀਤੀ ਸਮੀਖਿਆ ਮੀਟਿੰਗ

ਫ਼ਿਰੋਜ਼ਪੁਰ, 9 ਅਕਤੂਬਰ (ਸੁਖਵਿੰਦਰ ਸਿੰਘ)- ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ, ਸਮਾਜਿਕ ਸੁਰੱਖਿਆ ਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਪ੍ਰਿਯੰਕ ਕਾਨੂੰਨਗੋ ਵਲੋਂ ਪਿੰਡ ਆਸਲ ਗੁਰੂਹਰਸਹਾਏ ਤੇ ਕੜਮਾ ਦਾ ਦੌਰਾ ਵੀ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਫ਼ਿਰੋਜ਼ਪੁਰ, 9 ਅਕਤੂਬਰ (ਸੁਖਵਿੰਦਰ ਸਿੰਘ)- ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ, ਸਮਾਜਿਕ ਸੁਰੱਖਿਆ ਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਪ੍ਰਿਯੰਕ ਕਾਨੂੰਨਗੋ ਵਲੋਂ ਪਿੰਡ ਆਸਲ ਗੁਰੂਹਰਸਹਾਏ ਤੇ ਕੜਮਾ ਦਾ ਦੌਰਾ ਵੀ ਕੀਤਾ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਕਿਸੇ ਇਕ ਵਿਭਾਗ ਦੀ ਡਿਊਟੀ ਨਹੀਂ, ਸਗੋਂ ਸਮੁੱਚੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਤੇ ਪਰੇਸ਼ਾਨੀ ਦੇ ਮਿਲਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਦਿਆਂ ਉਨ੍ਹਾਂ ਦਾ ਯੋਗ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਤੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦੇ ਸਮੇਂ ਸਮਾਂਬੱਧਤਾ ਤੇ ਪਾਰਦਰਸ਼ਤਾ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸ੍ਰੀ ਸੂਰਜ, ਐਸ.ਪੀ. ਮਨਜੀਤ ਸਿੰਘ, ਡੀ.ਡੀ.ਪੀ.ਓ. ਯੁੱਧਵੀਰ ਸਿੰਘ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਦਾ ਕਤਲ ਨਹੀਂ ਸਾਹਾਂਗੇ -ਬਲਜੀਤ ਕੌਰ ਬੰਗੜ ਅਗਲੀ ਖ਼ਬਰ ਕਰਾਟੇ ਅਤੇ ਵੁਸ਼ੂ ਮੁਕਾਬਲਿਆਂ ’ਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ
Ad Position 24