ਲੋਕਤੰਤਰ ਦਾ ਕਤਲ ਨਹੀਂ ਸਾਹਾਂਗੇ -ਬਲਜੀਤ ਕੌਰ ਬੰਗੜ
ਫ਼ਿਰੋਜ਼ਪੁਰ, 9 ਅਕਤੂਬਰ (ਸੁਖਵਿੰਦਰ ਸਿੰਘ)–‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਦਿਆਂ ਹੋਇਆਂ ਕਾਂਗਰਸ ਵਲੋਂ ਫਿਰੋਜ਼ਪੁਰ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਚੋਣ ਕਮਿਸ਼ਨ ਦੇ ਮੁੱਖ ਅਧਿਕਾਰੀ ਸ੍ਰੀ ਗਣੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਜਿਸ ਵਿਚ ਕਾਂਗਰਸ ਪਾਰਟੀ ਦੇ ਸਮੂਹ ਪੰਚਾਂ, ਸਰਪੰਚਾਂ, ਕੌਂਸਲਰਾ ਤੇ ਅਹੁਦੇਦਾਰ ਸ਼ਾਮਿਲ ਹੋਏ।
ਹ
ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਬਲਜੀਤ ਕੌਰ ਬੰਗੜ, ਸੁਖਵਿੰਦਰ ਸਿੰਘ ਅਟਾਰੀ ਅਤੇ ਹੋਰ ਡੀ.ਸੀ. ਦਫਤਰ ਦੇ ਬਾਹਰ ਚੋਣ ਕਮਿਸ਼ਨ ਦੇ ਅਧਿਕਾਰੀ ਦਾ ਪੁਤਲਾ ਫੂਕਦੇ ਹੋਏ। ਤਸਵੀਰ : ਸੁਖਵਿੰਦਰ ਸਿੰਘ
10-10-2026
ਫ਼ਿਰੋਜ਼ਪੁਰ, 9 ਅਕਤੂਬਰ (ਸੁਖਵਿੰਦਰ ਸਿੰਘ)–‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਦਿਆਂ ਹੋਇਆਂ ਕਾਂਗਰਸ ਵਲੋਂ ਫਿਰੋਜ਼ਪੁਰ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਚੋਣ ਕਮਿਸ਼ਨ ਦੇ ਮੁੱਖ ਅਧਿਕਾਰੀ ਸ੍ਰੀ ਗਣੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਜਿਸ ਵਿਚ ਕਾਂਗਰਸ ਪਾਰਟੀ ਦੇ ਸਮੂਹ ਪੰਚਾਂ, ਸਰਪੰਚਾਂ, ਕੌਂਸਲਰਾ ਤੇ ਅਹੁਦੇਦਾਰ ਸ਼ਾਮਿਲ ਹੋਏ। ਇਸ ਮੌਕੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਭਾਜਪਾ ਖਿਲਾਫ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਸਮੇਤ ਹੋਰ ਪਾਰਟੀਆਂ ਵੀ ਲੋਕਤੰਤਰ ਦੀ ਰਾਖੀ ਲਈ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਦਿਨੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦੌਰਾਨ ਲਾਠੀਚਾਰਜ ਤੇ ਧੱਕਾ-ਮੁੱਕੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਮਹਿਲਾਵਾਂ ਦੇ ਕੱਪੜੇ ਤੱਕ ਪਾੜੇ ਜਾਣ ਦੀਆਂ ਗੱਲਾਂ ਸਾਹਮਣੇ ਆਈਆਂ, ਜੋ ਕਿ ਬੇਹੱਦ ਮੰਦਭਾਗੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਵਿਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬੀਬਾ ਬਲਜੀਤ ਕੌਰ ਬੰਗੜ ਨੇ ਰਾਹੁਲ ਗਾਂਧੀ ਅਤੇ ਮਹਿਲਾ ਸੰਸਦ ਮੈਂਬਰ ਨਾਲ ਹੋਏ ਕਥਿਤ ਦੁਰਵਿਵਹਾਰ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਿਆ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰਾਂ ਦੇ ਆਗੂਆਂ ਅਤੇ ਮਹਿਲਾ ਜਨ ਪ੍ਰਤੀਨਿਧੀਆਂ ਨਾਲ ਅਜਿਹਾ ਵਿਵਹਾਰ ਕਰਨਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਬਲਜੀਤ ਕੌਰ ਬੰਗੜ ਨੇ ਦੋਸ਼ ਲਗਾਇਆ ਕਿ ਇਕ ਮਹਿਲਾ ਸੰਸਦ ਮੈਂਬਰ ਨਾਲ ਧੱਕਾ ਮੁੱਕੀ ਕੀਤੀ ਗਈ। ਉਨ੍ਹਾਂ ਨੂੰ ਬੱਸਾਂ ਵਿਚ ਬਿਠਾ ਕੇ ਲਿਜਾਇਆ ਗਿਆ। ਕਾਂਗਰਸ ਦੀ ਮਹਿਲਾ ਟੀਮ ਇਸ ਮਾਮਲੇ ਦੀ ਸਖਤ ਨਿੰਦਾ ਕਰਦੀ ਹੈ ਤੇ ਕੇਂਦਰ ਸਰਕਾਰ ਨੂੰ ਅਜਿਹੀ ਘਟਨਾ ਪ੍ਰਤੀ ਜਵਾਬ ਦੇ ਹੋਣਾ ਚਾਹੀਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਹਰਿੰਦਰ ਸਿੰਘ ਖੋਸਾ, ਮਲਕੀਤ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਸੰਧੂ ਕਾਂਗਰਸੀ ਆਗੂ, ਗੁਰਮੀਤ ਸਿੰਘ ਉੱਪਲ, ਜਸਵਿੰਦਰ ਸਿੰਘ ਬਲਾਕ ਪ੍ਰਧਾਨ ਕੋਆਪ੍ਰਟਿਵ ਸੁਸਾਇਟੀ , ਗੁਰਜੀਤ ਸਿੰਘ ਸਾਬਕਾ ਸਰਪੰਚ, ਚਮਕੌਰ ਸਿੰਘ ਢੀਣਸਾ, ਸਤਨਾਮ ਸਿੰਘ ਢਿੱਲੋਂ, ਜਗਸੀਰ ਸਿੰਘ ਖੋਸਾ, ਰਵਿੰਦਰ ਸਿੰਘ ਤੂਤ, ਜਗਨਾਮ ਇੰਦਰ ਸਿੰਘ ਘੁੰਮਣ ਤੇ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਦੇ ਵਿਚ ਹਾਜ਼ਰ ਹੋਏ।