10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਏਡਜ਼ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੇਂਟ ਜੋਸਫ ਕਾਨਵੈਂਟ ਸਕੂਲ ਨੇ ਕੱਢੀ ਰੈਲੀ

ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਏਡਜ਼ ਵਰਗੀ ਗੰਭੀਰ ਸਿਹਤ ਸਮੱਸਿਆ ਪ੍ਰਤੀ ਜਾਗਰੂਕ ਕਰਨ ਤੇ ਇਸ ਨਾਲ ਜੁੜੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਦੇ ਉਦੇਸ਼ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਹੇਠ ਸੇਂਟ ਜੋਸਫ ਕਾਨਵੈਂਟ ਸਕੂਲ, ਫ਼ਿਰੋਜ਼ਪੁਰ ਵਲ਼ੋਂ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਸਕੂਲ ਪ੍ਰਿੰਸੀਪਲ ਸਿਸਟਰ ਰੋਜ਼ਮੀ ਅਤੇ ਸਕੂਲ ਮੈਨੇਜਰ ਸਿਸਟਰ ਜੀ.

Ad Position 21
No active advertisement
ਅਜੀਤ ਡੈਸਕ 10-10-2026
ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਨੂੰ ਏਡਜ਼ ਵਰਗੀ ਗੰਭੀਰ ਸਿਹਤ ਸਮੱਸਿਆ ਪ੍ਰਤੀ ਜਾਗਰੂਕ ਕਰਨ ਤੇ ਇਸ ਨਾਲ ਜੁੜੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਦੇ ਉਦੇਸ਼ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਹੇਠ ਸੇਂਟ ਜੋਸਫ ਕਾਨਵੈਂਟ ਸਕੂਲ, ਫ਼ਿਰੋਜ਼ਪੁਰ ਵਲ਼ੋਂ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਸਕੂਲ ਪ੍ਰਿੰਸੀਪਲ ਸਿਸਟਰ ਰੋਜ਼ਮੀ ਅਤੇ ਸਕੂਲ ਮੈਨੇਜਰ ਸਿਸਟਰ ਜੀ.ਓ. ਮਾਰੀਆ ਦੀ ਅਗਵਾਈ ਹੇਠ ਇਸ ਰੈਲੀ ਵਿਚ ਸਕੂਲ ਦੇ ਹੈਲਥ ਕਲੱਬ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਰੇਲਵੇ ਸਟੇਸ਼ਨ ਤੱਕ ਪਹੁੰਚੀ, ਜਿੱਥੇ ਵਿਦਿਆਰਥੀਆਂ ਨੇ ਲੋਕਾਂ ਨੂੰ ਐੱਚ.ਆਈ.ਵੀ ਤੇ ਏਡਜ਼ ਸਬੰਧੀ ਅਹਿਮ ਜਾਣਕਾਰੀ ਦੇ ਕੇ ਜਾਗਰੂਕ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੌਮੀ ਡਾਕ ਦਿਵਸ ਮੌਕੇ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੇ ਜਾਣਿਆ ਚਿੱਠੀਆਂ ਦਾ ਸਫ਼ਰ ਅਗਲੀ ਖ਼ਬਰ ਲੋਕਤੰਤਰ ਦਾ ਕਤਲ ਨਹੀਂ ਸਾਹਾਂਗੇ -ਬਲਜੀਤ ਕੌਰ ਬੰਗੜ
Ad Position 24