09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੌਮੀ ਡਾਕ ਦਿਵਸ ਮੌਕੇ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੇ ਜਾਣਿਆ ਚਿੱਠੀਆਂ ਦਾ ਸਫ਼ਰ

ਫ਼ਿਰੋਜ਼ਪੁਰ, 9 ਅਕਤੂਬਰ (ਗੁਰਿੰਦਰ ਸਿੰਘ)- ਕੌਮੀ ਡਾਕ ਦਿਵਸ ਮੌਕੇ ਡੀ. ਸੀ.

Ad Position 21
No active advertisement
ਅਜੀਤ ਡੈਸਕ 10-10-2026
ਫ਼ਿਰੋਜ਼ਪੁਰ, 9 ਅਕਤੂਬਰ (ਗੁਰਿੰਦਰ ਸਿੰਘ)- ਕੌਮੀ ਡਾਕ ਦਿਵਸ ਮੌਕੇ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਦੂਜੀ ਜਮਾਤ ਦੇ ਵਿਦਿਆਰਥੀਆਂ ਵਲੋਂ ਡਾਕਘਰ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਚਿੱਠੀਆਂ ਦੇ ਆਪਣੇ ਟਿਕਾਣੇ ਤੱਕ ਪਹੁੰਚਣ ਦੀ ਪ੍ਰਕਿਰਿਆ ਨੂੰ ਸਮਝਿਆ ਤੇ ਡਾਕ ਵਿਭਾਗ ਵਲੋਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡਾਕਘਰ ਦੇ ਮੁੱਖ ਪੋਸਟ ਮਾਸਟਰ ਗੁਰਪ੍ਰੀਤ ਬੇਦੀ ਨੇ ਵਿਦਿਆਰਥੀਆਂ ਨੂੰ ਡਾਕ ਵਿਭਾਗ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਚਿੱਠੀਆਂ ਦੀ ਛਾਂਟੀ, ਡਾਕ ਦੀ ਵੰਡ ਅਤੇ ਡਾਕਘਰ ਵਿਚ ਉਪਲਬਧ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਪੂਰੀ ਦਿਲਚਸਪੀ ਨਾਲ ਡਾਕਘਰ ਦੀਆਂ ਗਤੀਵਿਧੀਆਂ ਨੂੰ ਦੇਖਿਆ ਤੇ ਕਈ ਨਵੀਆਂ ਗੱਲਾਂ ਸਿੱਖੀਆਂ। ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਚੰਡੇਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕਿਤਾਬੀ ਗਿਆਨ ਦੇ ਨਾਲ-ਨਾਲ ਅਮਲੀ ਤਜਰਬਾ ਹਾਸਲ ਕਰਨਾ ਵੀ ਬੇਹੱਦ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਪਰਮਾਨੰਦ ਵਿਖਾਵਨਾ ਦੀਆਂ ਅੱਖਾਂ ਨਾਲ ਸੰਸਾਰ ਦੇਖਣਗੇ 2 ਨੇਤਰਹੀਣ ਅਗਲੀ ਖ਼ਬਰ ਏਡਜ਼ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੇਂਟ ਜੋਸਫ ਕਾਨਵੈਂਟ ਸਕੂਲ ਨੇ ਕੱਢੀ ਰੈਲੀ
Ad Position 24