09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੰਤ ਕਬੀਰ ਕਾਲਜ ਜ਼ੀਰਾ ਦੇ ਬੀ.ਐਸ.ਸੀ. ਆਈ.ਟੀ. ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਸ਼ਾਨਦਾਰ ਰਹੇ

ਜ਼ੀਰਾ, 9 ਅਕਤੂਬਰ (ਰਜਨੀਸ਼ ਕਥੂਰੀਆ)- ਸੰਤ ਕਬੀਰ ਕਾਲਜ ਜ਼ੀਰਾ ਦੇ ਬੀ. ਐਸ.

Ad Position 21
No active advertisement
ਅਜੀਤ ਡੈਸਕ 10-10-2026
ਜ਼ੀਰਾ, 9 ਅਕਤੂਬਰ (ਰਜਨੀਸ਼ ਕਥੂਰੀਆ)- ਸੰਤ ਕਬੀਰ ਕਾਲਜ ਜ਼ੀਰਾ ਦੇ ਬੀ.ਐਸ. ਸੀ.ਆਈ.ਟੀ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਜਸਮੀਨ ਕੌਰ ਨੇ 81.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਪ੍ਰੀਆ ਤੇ ਕੋਮਲਪ੍ਰੀਤ ਕੌਰ ਨੇ 81.2 ਫੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦੋਂਕਿ ਹਰਲੀਨ ਕੌਰ, ਕਰਮਜੀਤ ਕੌਰ ਤੇ ਸ਼ਰਨਦੀਪ ਕੌਰ ਨੇ 80.8 ਫੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ, ਡਾਇਰੈਕਟਰ ਡਾ.ਸੁਖਦੇਵ ਸਿੰਘ, ਸਹਾਇਕ ਡਾਇਰੈਕਟਰ ਸਵਰਨ ਸਿੰਘ ਅਤੇ ਪ੍ਰਿੰਸੀਪਲ ਡਾ. ਵੀਰਪਾਲ ਵਲੋਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਕਾਲਜ ਕੋਆਰਡੀਨੇਟਰ ਪ੍ਰੋਫੈਸਰ ਸੁਰੇਖਾ ਤੇ ਕਾਲਜ ਪ੍ਰੋਫੈਸਰ ਹਰਮਨਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਦਾ ਸਮੂਹ ਸਟਾਫ ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ, ਪਲਕਪ੍ਰੀਤ ਕੌਰ, ਜਸਪ੍ਰੀਤ ਕੌਰ, ਵਨੀਤਾ, ਮਿਸ ਸ਼ਰੂਤੀ, ਵਰਿੰਦਰ ਕੌਰ, ਕੋਮਲਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਅਰਪਨਜੀਤ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਤਰਸ਼ਿੰਦਰ ਕੌਰ ਅਤੇ ਸੁਮਨਜੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਘਰ ’ਚ ਵੜ ਰਿਹਾ ਗੰਦਾ ਪਾਣੀ, ਰਹਿਣਾ ਹੋਇਆ ਮੁਸ਼ਕਿਲ
Ad Position 24