11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਆਈ.ਜੀ., ਐੱਸ.ਐੱਸ.ਪੀ. ਅਤੇ ਏ.ਡੀ.ਸੀ. ਵਿਕਾਸ ਵਲੋਂ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ

ਫ਼ਿਰੋਜ਼ਪੁਰ, 10 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਡੀ. ਆਈ.

Ad Position 21
No active advertisement
ਅਜੀਤ ਡੈਸਕ 11-10-2026
ਫ਼ਿਰੋਜ਼ਪੁਰ, 10 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਤੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਨਸ਼ਾ ਹੌਟਸਪੌਟ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ ਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਅਧਿਕਾਰੀਆਂ ਵਲੋਂ ਰਾਏ ਸਿੱਖ ਭਵਨ ਦਾ ਵੀ ਦੌਰਾ ਕੀਤਾ ਗਿਆ ਤੇ ਖਸਤਾ ਹਾਲਤ ਵਿਚ ਪਈ ਇਮਾਰਤ ਦੀ ਸਾਫ਼ ਸਫਾਈ ਤੇ ਮੁਰੰਮਤ ਕਰਵਾ ਕੇ ਇਸ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਗੱਲਬਾਤ ਕੀਤੀ ਗਈ। ਉਪਰੰਤ ਉਨ੍ਹਾਂ ਨੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਪੁਲਿਸ ਤੇ ਸਿਵਲ ਪ੍ਰਸ਼ਾਸਨ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਤਤਪਰ ਹਨ ਅਤੇ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਯਤਨ ਜਾਰੀ ਰਹਿਣਗੇ। ਇਸ ਦੌਰਾਨ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦੀ ਭੂਮਿਕਾ ਵੀ ਅਹਿਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸੰਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ ਤੇ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਨੇ (ਬਾਕੀ ਸਫਾ 7 ’ ਤੇ )
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਵੁਸ਼ੂ ਟਰਾਇਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24