11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਮੈਗਾ ਪੀ.ਟੀ.ਐਮ. ਕਰਵਾਈ

ਗੁਰੂਹਰਸਹਾਏ, 10 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ. ਟੀ.

Ad Position 21
No active advertisement
ਅਜੀਤ ਡੈਸਕ 11-10-2026
ਗੁਰੂਹਰਸਹਾਏ, 10 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (ਪੀ.ਟੀ.ਐਮ) ਕਰਵਾਈ ਗਈ। ਇਸੇ ਲੜੀ ਤਹਿਤ ਸਥਾਨਕ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੁਰੂਹਰਸਹਾਏ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਦੌਰਾਨ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵਲੋਂ ਮੀਟਿੰਗ ਵਿਚ ਪਹੁੰਚੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ’ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਲੈਕਚਰਾਰ ਨਰਿੰਦਰ ਪਾਲ ਸਿੰਘ, ਅਮਨਦੀਪ ਸਿੰਘ, ਸੁਰਿੰਦਰਪਾਲ ਸਿੰਘ, ਡਾ.ਹਰਦੀਪ ਸਿੰਘ, ਪ੍ਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਲਾਸਰ ਧਾਮ ਵਿਖੇ 15ਵੇਂ ਵਿਸ਼ਾਲ ਭੰਡਾਰੇ ਲਈ ਲੰਗਰ ਸਮੱਗਰੀ ਦਾ ਟਰੱਕ ਸ਼ਰਧਾ ਭਾਵਨਾ ਨਾਲ ਰਵਾਨਾ ਅਗਲੀ ਖ਼ਬਰ ਡਿਊਟੀ ’ਤੇ ਬਹਾਲ ਹੋਣ ਤੋਂ ਬਾਅਦ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੇ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ...
Ad Position 24