11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੇਵਾ-ਮੁਕਤ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਹੋਈ

ਜ਼ੀਰਾ, 10 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੀ ਸੇਵਾ ਮੁਕਤ ਪੈਨਸ਼ਨਰਜ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਜੱਲੇ ਖਾਂ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਚ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਰਿਟਾਇਰਡ ਮੁਲਾਜ਼ਮਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 11-10-2026
ਜ਼ੀਰਾ, 10 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੀ ਸੇਵਾ ਮੁਕਤ ਪੈਨਸ਼ਨਰਜ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਜੱਲੇ ਖਾਂ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਚ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਰਿਟਾਇਰਡ ਮੁਲਾਜ਼ਮਾਂ ਨੇ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਦੌਰਾਨ ਸਭਾ ਦੇ ਸੀਨੀਅਰ ਮੈਂਬਰ ਜਸਵੰਤ ਸਿੰਘ ਸੰਧੂ ਵਲਟੋਹਾ ਤੇ ਹਰਭਜਨ ਚੰਦ ਦੀ ਪਤਨੀ ਦੀ ਅਚਨਚੇਤ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿੱਕਰ ਸਿੰਘ ਚੇਅਰਮੈਨ ਤੇ ਜਸਵੰਤ ਸਿੰਘ ਜਨਰਲ ਸਕੱਤਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫੈਸਲੇ ਨੂੰ ਲਾਗੂ ਨਾ ਕਰਨ ਦੇ ਨਿਖੇਧੀ ਕੀਤੀ ਗਈ। ਇਸ ਮੌਕੇ ਬਾਜ ਸਿੰਘ ਤਲਵੰਡੀ, ਸਤਨਾਮ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਮੀਟਿੰਗ ਵਿੱਚ ਜਗੀਰ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਸਿੰਘ ਲੈਕਚਰਾਰ, ਜਗਤਾਰ ਸਿੰਘ, ਸਤਪਾਲ ਸਿੰਘ ਤਲਵੰਡੀ ਜੱਲੇ ਖਾਂ, ਨਿਰੰਜਨ ਸਿੰਘ, ਦਰਸ਼ਨ ਸਿੰਘ, ਜੱਸਾ ਸਿੰਘ, ਮੁਖਤਿਆਰ ਸਿੰਘ, ਰਘਬੀਰ ਸਿੰਘ, ਬਖਸ਼ੀਸ਼ ਸਿੰਘ, ਬਲਕਾਰ ਸਿੰਘ, ਜੋਰਾ ਸਿੰਘ, ਮਹਿੰਦਰ ਸਿੰਘ, ਅਸ਼ੋਕ ਕੁਮਾਰ ਪਲਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਾਜੀ ਬੇਟੂ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਸ੍ਰੀ ਸਾਲਾਸਰ ਧਾਮ ਵਿਖੇ 15ਵੇਂ ਵਿਸ਼ਾਲ ਭੰਡਾਰੇ ਲਈ ਲੰਗਰ ਸਮੱਗਰੀ ਦਾ ਟਰੱਕ ਸ਼ਰਧਾ ਭਾਵਨਾ ਨਾਲ ਰਵਾਨਾ
Ad Position 24