11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਦੀ ਬਹਾਲੀ ਦਾ ਸਵਾਗਤ

ਫ਼ਿਰੋਜ਼ਪੁਰ, 10 ਅਕਤੂਬਰ (ਗੁਰਿੰਦਰ ਸਿੰਘ)-ਮਿਲਾਵਟਖੋਰਾਂ ਅਤੇ ਅਸਮਾਜਿਕ ਅਨਸਰਾਂ ਵਿਰੁੱਧ ਨਿਰਭੈ ਹੋ ਕੇ ਕਾਰਵਾਈ ਕਰਨ ਵਾਲੇ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੂੰ ਮੁਅੱਤਲ ਕੀਤੇ ਜਾਣ ਵਿਰੁੱਧ ਆਵਾਜ਼ ਚੁੱਕ ਰਹੀਆਂ ਸਥਾਨਕ ਜੱਥੇਬੰਦੀਆਂ ਦੇ ਸੰਘਰਸ਼ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਰਕਾਰ ਨੇ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਦੀ ਮੁਅੱਤਲੀ ਦਾ ਫ਼ੈਸਲਾ ਵਾਪਸ ਲੈਂਦਿਆਂ ਉਨ੍ਹਾਂ ਨੂੰ ਬਹਾਲ ਕਰਕੇ ਦੁਬਾਰਾ ਫ਼ਿਰੋਜ਼ਪੁਰ ਵਿਖੇ ਹੀ ਤਾਇਨਾਤ ਕਰ ਦਿੱਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਸੁਖਵਿੰਦਰ ਸਿੰਘ ਸੰਨੀ ਨੇ ਕੀਤਾ।

Ad Position 21
No active advertisement
ਹਰਭਜਨ ਸਿੰਘ ਦੜਿਆਲਾ, ਸੁਖਵਿੰਦਰ ਸਿੰਘ ਸੰਨੀ 11-10-2026
ਫ਼ਿਰੋਜ਼ਪੁਰ, 10 ਅਕਤੂਬਰ (ਗੁਰਿੰਦਰ ਸਿੰਘ)-ਮਿਲਾਵਟਖੋਰਾਂ ਅਤੇ ਅਸਮਾਜਿਕ ਅਨਸਰਾਂ ਵਿਰੁੱਧ ਨਿਰਭੈ ਹੋ ਕੇ ਕਾਰਵਾਈ ਕਰਨ ਵਾਲੇ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਨੂੰ ਮੁਅੱਤਲ ਕੀਤੇ ਜਾਣ ਵਿਰੁੱਧ ਆਵਾਜ਼ ਚੁੱਕ ਰਹੀਆਂ ਸਥਾਨਕ ਜੱਥੇਬੰਦੀਆਂ ਦੇ ਸੰਘਰਸ਼ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਰਕਾਰ ਨੇ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਦੀ ਮੁਅੱਤਲੀ ਦਾ ਫ਼ੈਸਲਾ ਵਾਪਸ ਲੈਂਦਿਆਂ ਉਨ੍ਹਾਂ ਨੂੰ ਬਹਾਲ ਕਰਕੇ ਦੁਬਾਰਾ ਫ਼ਿਰੋਜ਼ਪੁਰ ਵਿਖੇ ਹੀ ਤਾਇਨਾਤ ਕਰ ਦਿੱਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਸੁਖਵਿੰਦਰ ਸਿੰਘ ਸੰਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਇਸ ਫ਼ੈਸਲੇ ਤੋਂ ਬਾਅਦ ਇਲਾਕੇ ਦੀਆਂ ਜਥੇਬੰਦੀਆਂ ਅਤੇ ਆਮ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਤੇ ਇਸ ਨੂੰ ਲੋਕ ਏਕਤਾ ਦੀ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸੁਸਾਇਟੀ ਦੇ ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ, ਭਗਵਾਨ ਸਿੰਘ ਦੜਿਆਲਾ ਚੇਅਰਮੈਨ, ਸੁਖਮਿੰਦਰ ਸਿੰਘ ਜੱਬਲ ਸਕੱਤਰ ਜਨਰਲ, ਜਸਬੀਰ ਸਿੰਘ ਕਲਸੀ ਜਰਨਲ ਸਕੱਤਰ, ਅੰਗਰੇਜ਼ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ, ਪ੍ਰਦੀਪ ਸਿੰਘ ਭੁੱਲਰ ਮੀਤ ਪ੍ਰਧਾਨ ਪੰਜਾਬ, ਬੂਟਾ ਸਿੰਘ ਹਰਿਆਨ ਮੀਤ ਪ੍ਰਧਾਨ, ਸਤਨਾਮ ਸਿੰਘ ਹਰਿਆਨ ਮੀਤ ਪ੍ਰਧਾਨ, ਸੁਖਚੈਨ ਸਿੰਘ ਨਾਗੀ ਵਾਈਸ ਚੇਅਰਮੈਨ, ਹਰਜਿੰਦਰ ਸਿੰਘ ਦੜਿਆਲਾ ਮੀਤ ਪ੍ਰਧਾਨ, ਜਸਵਿੰਦਰ ਸਿੰਘ ਸੰਧੂ ਵਾਈਸ ਚੇਅਰਮੈਨ, ਗੁਰਪ੍ਰੀਤ ਸਿੰਘ ਕਲਸੀ ਮੀਡੀਆ ਇੰਚਾਰਜ, ਜਗਤਾਰ ਸਿੰਘ ਕਲਸੀ ਕੈਸ਼ੀਅਰ, ਸੁਰਜੀਤ ਸਿੰਘ ਦੜਿਆਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਹਿਰ ਵਿਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਵਲੋਂ ਪਿੰਡਾਂ ’ਚ ਡੋਰ-ਟੂ-ਡੋਰ ਮੁਹਿੰਮ
Ad Position 24