11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਹਾਂ-ਜਸ਼ਨ ਪ੍ਰੋਗਰਾਮ ਉਲੀਕਣਾ ਬਹੁਤ ਹੀ ਵਧੀਆ ਉਪਰਾਲਾ-ਮੈਡਮ ਖ਼ੁਸ਼ਬੂ ਸਵਨਾ

ਫ਼ਾਜ਼ਿਲਕਾ, 11 ਅਕਤੂਬਰ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ‘ਸਿੱਖਿਆ ਦਾ ਮਹਾਂ-ਜਸ਼ਨ’ ਤਹਿਤ ਫ਼ਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਪੀ. ਟੀ.

Ad Position 21
No active advertisement
ਅਜੀਤ ਡੈਸਕ 12-10-2026
ਫ਼ਾਜ਼ਿਲਕਾ, 11 ਅਕਤੂਬਰ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ‘ਸਿੱਖਿਆ ਦਾ ਮਹਾਂ-ਜਸ਼ਨ’ ਤਹਿਤ ਫ਼ਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਪੀ.ਟੀ.ਐਮ. ਕਰਵਾਈ ਗਈ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਅਤੇ ਖ਼ੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਨੇ ਕਰਨੀ ਖੇੜਾ, ਫ਼ਾਜ਼ਿਲਕਾ ਕੰਨਿਆ ਸਕੂਲ ਤੇ ਕਾਬਲ ਸ਼ਾਹ ਖੁੱਬਣ ਸਮੇਤ ਕਈ ਸਕੂਲਾਂ ਦਾ ਦੌਰਾ ਕੀਤਾ। ਮੈਡਮ ਖ਼ੁਸ਼ਬੂ ਸਵਨਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੈਗਾ ਪੀ.ਟੀ.ਐਮ. ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ, ਹਾਜ਼ਰੀ ਤੇ ਹੋਰ ਸਰਗਰਮੀਆਂ ਬਾਰੇ ਸਿੱਧੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖਣ, ਸਗੋਂ ਖੇਡਾਂ ਵੱਲ ਵੀ ਪ੍ਰੇਰਿਤ ਕਰਨ। ਪ੍ਰੋਗਰਾਮ ਦੇ ਅੰਤ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਮਾਪਿਆਂ ਅਤੇ ਸਕੂਲ ਕਮੇਟੀ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੈਟਰੋ ਕਾਲੋਨੀ ਵਾਸੀ ਪ੍ਰੇਸ਼ਾਨੀਆਂ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਲਕੀ ਬਾਰਿਸ਼ ਨੇ ਨਗਰ ਨਿਗਮ ਦੇ ਦਾਅਵਿਆਂ ਦੀ ਖੋਲ੍ਹੀ... ਅਗਲੀ ਖ਼ਬਰ ਜ਼ੀਰਾ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ
Ad Position 24