12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਚੱਬਾ ਵਿਖੇ ਸੈਮੀਨਾਰ

ਜ਼ੀਰਾ, 11 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਛੇੜੀ ਗਈ ਮਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ੀਰਾ ਨੇੜਲੇ ਪਿੰਡ ਚੱਬਾ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡੀ. ਆਈ.

Ad Position 21
No active advertisement
ਅਜੀਤ ਡੈਸਕ 12-10-2026
ਜ਼ੀਰਾ, 11 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਛੇੜੀ ਗਈ ਮਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ੀਰਾ ਨੇੜਲੇ ਪਿੰਡ ਚੱਬਾ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡੀ.ਆਈ.ਜੀ. ਸਨੇਹਦੀਪ ਸ਼ਰਮਾ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਕੀਤੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਸਮਾਜ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ ਅਤੇ ਇਸ ਨੂੰ ਜੜ੍ਹੋਂ ਪੁੱਟਣ ਲਈ ਪੁਲਿਸ ਤੇ ਜਨਤਾ ਦਾ ਆਪਸੀ ਵਿਸ਼ਵਾਸ ਤੇ ਸਹਿਯੋਗ ਹੋਣਾ ਲਾਜ਼ਮੀ ਹੈ। ਉਹਨਾਂ ਕਿਹਾ ਕਿ ਪਿੰਡਾਂ ਵਿਚ ਮੈਡੀਕਲ ਸਟੋਰਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਪਾਬੰਦੀਸ਼ੁਦਾ ਅਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇਗੀ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਨਸੀਬ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਦੱਸਿਆ ਕਿ ਪਿੰਡ ਦੇ ਕਈ ਬੇਕਸੂਰ ਲੋਕਾਂ ’ਤੇ ਬਿਨਾਂ ਠੋਸ ਜਾਂਚ-ਪੜਤਾਲ ਕੀਤਿਆਂ ਉਹਨਾਂ ਉੱਪਰ ਪਰਚੇ ਦਰਜ ਕਰਕੇ ਪਿੰਡ ਦੇ ਅਕਸ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਪਿੰਡ ਵਾਸੀ ਨਸ਼ਿਆਂ ਦੇ ਖ਼ਿਲਾਫ਼ ਹਨ, ਪਰ ਗਲਤ ਕਾਰਵਾਈਆਂ ਕਾਰਨ ਸਮੁੱਚੇ ਪਿੰਡ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਡੀ.ਆਈ.ਜੀ ਤੋਂ ਮੰਗ ਕੀਤੀ ਕਿ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ ਨਿਰਪੱਖ ਪੜਤਾਲ ਯਕੀਨੀ ਬਣਾਈ ਜਾਵੇ ਤਾਂ ਜੋ ਨਿਰਦੋਸ਼ ਨੌਜਵਾਨਾਂ ਦਾ ਭਵਿੱਖ ਬਰਬਾਦ ਨਾ ਹੋਵੇ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਵਿਅਕਤੀ ’ਤੇ ਨਜਾਇਜ਼ ਪਰਚਾ ਦਰਜ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਡੀ.ਆਈ.ਜੀ. ਸਨੇਹਦੀਪ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਆੜ ਵਿਚ ਕਿਸੇ ਵੀ ਬੇਕਸੂਰ ਨੂੰ ਤੰਗ ਨਹੀਂ ਕੀਤਾ ਜਾਵੇਗਾ ਪਰ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ। ਇਸ ਮੌਕੇ ਮੇਜਰ ਸਿੰਘ ਭੁੱਲਰ ਪੀ.ਏ., ਜਰਮਲ ਸਿੰਘ, ਬਲਵੰਤ ਸਿੰਘ, ਅਮਰਜੀਤ ਸਿੰਘ ਸਰਪੰਚ ਢੰਡੀਆਂ, ਊਧਮ ਸਿੰਘ, ਮਨਵੀਰ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਜੀਵਨ ਸਿੰਘ ਸੰਤੂ ਵਾਲਾ, ਗੁਰਚਰਨ ਸਿੰਘ ਸਨੇਰ, ਬਖਸ਼ੀਸ਼ ਸਿੰਘ, ਪਲਵਿੰਦਰ ਸਿੰਘ, ਵਰਿਆਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਗਤਸਰ ਵਿਖੇ ਗੁਰਮਤਿ ਸਮਾਗਮ 15 ਨੂੰ ਅਗਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਵਲੋਂ ਅਜੀਤ ਨਗਰ ਵਿਖੇ ਮੀਟਿੰਗ
Ad Position 24